ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸ਼ੁਰੂ

ਲੁਧਿਆਣਾ   (ਜਸਟਿਸ ਨਿਊਜ਼  )  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸ਼ੁਰੂ ਕਰ ਦਿੱਤੀ ਹੈ। ਇਹ ਸੰਸ਼ੋਧਨ ਯੋਗਤਾ ਮਿਤੀ 1 ਜਨਵਰੀ, 2025 ਦੇ ਆਧਾਰ ‘ਤੇ ਕੀਤੀ ਜਾਵੇਗਾ।

ਬੂਥ ਲੈਵਲ ਅਫ਼ਸਰ (ਬੀ.ਐਲ.ਓ) 20 ਸਤੰਬਰ ਤੱਕ ਫੋਟੋ ਵੋਟਰ ਸੂਚੀਆਂ ਦੀ ਘਰ-ਘਰ ਜਾ ਕੇ ਪੜਤਾਲ ਕਰਨਗੇ। ਜਿਹੜੇ ਵਿਅਕਤੀ 1 ਜਨਵਰੀ, 2025 ਨੂੰ 18 ਸਾਲ ਦੇ ਹੋ ਜਾਣਗੇ, ਉਹ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਅਪਲਾਈ ਕਰ ਸਕਦੇ ਹਨ। ਮ੍ਰਿਤਕ ਵਿਅਕਤੀਆਂ ਦੇ ਨਾਮ ਪੂਰੀ ਤਰ੍ਹਾਂ ਪੜਤਾਲ ਤੋਂ ਬਾਅਦ ਸੂਚੀਆਂ ਵਿੱਚੋਂ ਹਟਾ ਦਿੱਤੇ ਜਾਣਗੇ। ਡੁਪਲੀਕੇਟ ਐਂਟਰੀਆਂ/ਤਬਦੀਲ ਹੋਏ ਵੋਟਰਾਂ ਨੂੰ ਵੀ ਹਟਾ ਦਿੱਤਾ ਜਾਵੇਗਾ ਅਤੇ ਸੂਚੀਆਂ ਵਿੱਚ ਸੁਧਾਰ ਕੀਤੇ ਜਾਣਗੇ।

ਏਕੀਕ੍ਰਿਤ ਡਰਾਫਟ ਵੋਟਰ ਸੂਚੀਆਂ 29 ਅਕਤੂਬਰ, 2024 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਡਰਾਫਟ ਵੋਟਰ ਸੂਚੀਆਂ ‘ਤੇ ਦਾਅਵੇ ਅਤੇ ਇਤਰਾਜ਼ 28 ਨਵੰਬਰ, 2024 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ ਅਤੇ ਇਨ੍ਹਾਂ ਦਾ ਨਿਪਟਾਰਾ 24 ਦਸੰਬਰ, 2024 ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨਾ 6 ਜਨਵਰੀ, 2025 ਨੂੰ ਕੀਤੀ ਜਾਵੇਗਾ।

ਨਾਮ ਸ਼ਾਮਲ ਕਰਨ, ਕਟਵਾਉਣ ਅਤੇ ਦਰੁਸਤੀ ਲਈ ਬਿਨੈ-ਪੱਤਰ ਬੂਥ ਲੈਵਲ ਅਫਸਰਾਂ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਕੋਲ ਜਮ੍ਹਾ ਕਰਵਾਏ ਜਾ ਸਕਦੇ ਹਨ।

Leave a Reply

Your email address will not be published.


*