ਰੋਹ ਵਿੱਚ ਆਏ ਖੇਤ ਮਜ਼ਦੂਰਾਂ ਨੇ ਘੇਰੀ ਵਿੱਤ ਮੰਤਰੀ ਦੀ ਕੋਠੀ 

ਸੰਗਰੂਰ   (ਪੱਤਰਕਾਰ ) ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕੇ ਖੇਤ ਮਜ਼ਦੂਰਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਘੇਰਕੇ ਰੋਹ ਭਰਪੂਰ ਪ੍ਰਦਰਸ਼ਨ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸੇ ਤਰ੍ਹਾਂ ਮਜ਼ਦੂਰਾਂ ਨੂੰ ਅਣਗੌਲਿਆਂ ਕਰਨ ਦੀ ਧਾਰਨ ਕੀਤੀ ਨੀਤੀ ਛੱਡ ਕੇ ਮਜ਼ਦੂਰਾਂ ਦੀਆਂ ਠੋਸ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਾ ਕੀਤਾ ਤਾਂ ਸਰਕਾਰ ਨੂੰ ਖੇਤ ਮਜ਼ਦੂਰਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨ ਦੀ ਚੇਤਾਵਨੀ ਦਿੱਤੀ।  ਮਜ਼ਦੂਰਾਂ ਨੇ ਆਪਣਾ ਸਖਤ ਵਿਰੋਧ ਦਰਜ ਕਰਾਉਂਦਿਆਂ ਕਿਹਾ ਕਿ ਵਾਰ-ਵਾਰ ਲਿਖਤੀ ਮੀਟਿੰਗਾਂ ਦੇ ਕੇ ਵੀ ਮੁੱਖ ਮੰਤਰੀ ਪੰਜਾਬ ਨੇ ਮਜ਼ਦੂਰਾਂ ਦੇ ਨਾਲ ਗੱਲਬਾਤ ਨਹੀਂ ਕੀਤੀ
 ਜਿਸ ਤੋਂ ਇਹ ਗੱਲ ਸਪਸ਼ਟ ਹੋ ਜਾਂਦੀ ਹੈ ਕਿ ਮੁੱਖ ਮੰਤਰੀ ਤੇ ਉਸ ਦੀ ਸਰਕਾਰ ਖੇਤ ਮਜ਼ਦੂਰਾਂ ਨਾਲ ਜਮਾਤੀ ਵਿਰੋਧ ਕਾਰਨ ਉਹਨਾਂ ਨੂੰ ਬਰਾਬਰ ਦੇ ਨਾਗਰਿਕ ਸਮਝਣ ਅਤੇ ਬਣਦਾ ਮਾਣ ਸਨਮਾਨ ਦੇਣ ਤੋਂ ਪਾਸਾ ਵੱਟ ਰਹੀ ਹੈ। ਜਿਸ ਨੂੰ ਮਜ਼ਦੂਰ ਹੁਣ ਬਹੁਤੀ ਦੇਰ ਬਰਦਾਸ਼ਤ ਨਹੀਂ ਕਰਨਗੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਕੋਠੀ ਅੱਗੇ ਪੁਲਿਸ ਵੱਲੋਂ ਨਾਕੇ ਲਾ ਕੇ ਰੋਕੇ ਮਜ਼ਦੂਰ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਮੂਨਕ ਵੱਲੋਂ ਕੀਤਾ ਗਿਆ
। ਉਹਨਾਂ ਕਿਹਾ ਕਿ ਰੁਜ਼ਗਾਰ ਦੀ ਗਰੰਟੀ ਕਰਵਾਉਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟਾਂ ਦੇਣ, ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਚੋਣ ਗਰੰਟੀ ਮੁਤਾਬਕ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਮਨਰੇਗਾ ਦਿਹਾੜੀ 700 ਰੁਪਏ ਕਰਵਾਉਣ ਤੇ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਲ ਭਰ ਕੰਮ ਦੇਣ, ਮਨਰੇਗਾ ਕੰਮ ਵਿੱਚ ਸਿਆਸੀ ਦਖਲ ਬੰਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਡਿੱਪੂਆਂ ‘ਤੇ ਦੇਣ ਅਤੇ ਕਾਲਜਾਂ ਚ ਦਾਖ਼ਲ ਹੋਣ ਵਾਲੇ ਐਸ ਸੀ ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਵਸੂਲਣਾ ਬੰਦ ਕਰਨ ਆਦਿ ਮੰਗਾਂ ਨੂੰ ਲੈਕੇ ਅੱਜ ਦਾ ਇਹ ਧਰਨਾ ਸੂਬੇ ਪੱਧਰ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਅਨੁਸਾਰ ਦਿੱਤਾ ਗਿਆ
ਮਜ਼ਦੂਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀ ਮਜ਼ਦੂਰਾਂ ਨੂੰ ਅਣਗੌਲਿਆਂ ਕਰਨ ਦੀ ਨੀਤੀ ਤੇ ਵਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਾਂ ਸਿਰਫ਼ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਸਗੋਂ ਲਗਾਤਾਰ ਮਜ਼ਦੂਰ ਵਿਰੋਧੀ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ। ਉਹਨਾਂ ਆਖਿਆ ਕਿ ਆਪ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਦੇ ਨਾਂ ਹੇਠ 2 ਲੱਖ 48 ਏਕੜ ਵਿੱਚ ਸਿੱਧੀ ਬਜਾਈ ਕਰਵਾਉਣ ਕਰਕੇ ਮਜ਼ਦੂਰਾਂ ਨੂੰ 86 ਕਰੋੜ 80 ਲੱਖ ਰੁਪਏ ਦੇ ਰੁਜ਼ਗਾਰ ਦਾ ਘਾਟਾ ਪਿਆ ਹੈ। ਮਜ਼ਦੂਰਾਂ ਦੇ ਹੋਏ ਇਸ ਰੁਜ਼ਗਾਰ ਉਜਾੜੇ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ । ਗੜੇਮਾਰੀ ਕਾਰਨ ਕਣਕ ਦੇ ਹੋਏ ਨੁਕਸਾਨ ਸਬੰਧੀ ਜ਼ਾਰੀ ਕੀਤੇ ਮੁਆਵਜ਼ੇ ਚੋਂ  ਮਜ਼ਦੂਰਾਂ ਨੂੰ ਦਿੱਤਾ ਜਾਣ ਵਾਲਾ ਦਸ ਫੀਸਦੀ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ, ਨਾਂ ਹੀ ਚੋਣ ਵਾਅਦੇ ਮੁਤਾਬਕ ਪੈਨਸ਼ਨਾਂ ਦੀ ਰਾਸ਼ੀ ‘ਚ ਕੋਈ ਵਾਧਾ ਕੀਤਾ ਗਿਆ। ਉਹਨਾਂ ਆਖਿਆ ਕਿ ਮਨਰੇਗਾ ‘ਚ ਕੰਮ ਸ਼ੁਰੂ ਕਰਨ ਵਾਲੀ ਫਸਟ ਲੁਕੇਸ਼ਨ ਵਾਲੀ ਥਾਂ ਤੋਂ ਹੀ ਹਰ ਰੋਜ਼ ਦੋ ਵਾਰ ਹਾਜ਼ਰੀ ਲਾਉਣ ਦੇ ਫੁਰਮਾਨ ਜਾਰੀ ਕਰਕੇ ਮਨਰੇਗਾ ਵਰਕਰਾਂ ਨੂੰ ਅਤਿ ਦੀ ਗਰਮੀ ‘ਚ ਕਈ ਕਈ ਕਿਲੋਮੀਟਰ ਤੁਰ ਕੇ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤੇ ਆਮ ਆਦਮੀ ਪਾਰਟੀ ਦੇ ਆਗੂ ਸਿੱਧੀ ਦ
ਮਜ਼ਦੂਰ ਆਗੂ ਨੇ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਹਿਲੀਆਂ ਅਕਾਲੀ ਤੇ ਕਾਂਗਰਸੀ ਸਰਕਾਰਾਂ ਵਾਂਗ ਹੀ ਪੰਚਾਇਤੀ ਜ਼ਮੀਨ ਚੋਂ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ‘ਤੇ ਦੇਣ ਦੀ ਥਾਂ ਡੰਮੀ ਬੋਲੀਆਂ ਕਰਾਈਆਂ ਜਾ ਰਹੀਆਂ ਹਨ। ਮਜ਼ਦੂਰਾਂ ਨੂੰ ਕੋਆਪਰੇਟਿਵ ਸੁਸਾਇਟੀ ਦੇ ਮੈਂਬਰ ਬਣਾਕੇ ਸਸਤੇ ਕਰਜ਼ੇ ਦੇਣ ਦੇ ਕਾਨੂੰਨੀ ਹੱਕ ਤੋਂ ਵੀ ਵਾਂਝੇ ਰੱਖਕੇ ਉਹਨਾਂ ਨੂੰ ਮਾਈਕਰੋ ਫਾਈਨਾਂਸ ਕੰਪਨੀ ਦੇ ਤੰਦੂਆ ਜਾਲ ‘ਚ ਜਕੜਿਆ ਜਾ ਰਿਹਾ ਹੈ।ਉਹਨਾਂ ਦੋਸ਼ ਲਾਇਆ ਕਿ ਕੇਜਰੀਵਾਲ ਵੱਲੋਂ ਚਾਰ ਮਹੀਨਿਆਂ ‘ਚ ਨਸ਼ਿਆਂ ਨੂੰ ਠੱਲ ਪਾਉਣ ਦੀ ਦਿੱਤੀ ਗਰੰਟੀ ਦੇ ਬਾਵਜੂਦ ਨਸ਼ਿਆਂ ਦੀ ਮਹਾਂਮਾਰੀ ਹੋਰ ਵੀ ਵਿਰਾਟ ਰੂਪ ਧਾਰਨ ਕਰ ਚੁੱਕੀ ਹੈ ਜਿਸ ਕਾਰਨ ਮਾਪਿਆਂ ਦੇ ਨੌਜਵਾਨ ਪੁੱਤਾਂ ਦੇ ਸਿਵੇ ਬਲ ਰਹੇ ਹਨ ਅਤੇ ਦੂਜੇ ਪਾਸੇ ਸਰਕਾਰ ਅਤੇ ਪੁਲਿਸ ਦੀ ਛਤਰ ਛਾਇਆ ਹੇਠ ਥੋਕ ਪੱਧਰ ਤੇ ਨਸ਼ਾ ਵੇਚਣ ਵਾਲੇ ਵਪਾਰੀਆਂ ਦੀਆਂ ਜਾਇਦਾਦਾਂ ਵਿੱਚ ਅੰਤਾਂ ਦੇ ਵਾਧੇ ਹੋ ਰਹੇ ਹਨ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਵਿਰੁੱਧ ਤਿੱਖਾ ਸਘੰਰਸ਼ ਕੀਤਾਜਾਵੇਗਾ ।
ਧਰਨੇ ਵਿੱਚ ਸ਼ਾਮਿਲ ਮਜ਼ਦੂਰਾਂ ਨੇ ਇੱਕ ਮਤਾ ਪਾਸ ਕਰਕੇ ਕਲਕੱਤਾ ਵਿੱਚ ਇੱਕ ਔਰਤ ਡਾਕਟਰ ਨਾਲ ਬਲਾਤਕਾਰ ਕਰਨ ਮਗਰੋਂ ਉਸਨੂੰ ਮਾਰਨ ਵਾਲੇ ਵਿਅਕਤੀਆਂ ਵਿਰੁੱਧ ਸਖਤ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਉਹਨਾਂ ਨੂੰ ਮਸਾਲੀ ਸਜਾਵਾਂ ਦੇਣ ਦੀ ਮੰਗ ਕੀਤੀ ਗਈ ਅਤੇ ਠੇਕੇ ਤੇ ਕੰਮ ਕਰਨ ਵਾਲੇ ਜਲ ਸਪਲਾਈ ਮਹਿਕਮੇ ਦੇ ਕਾਮਿਆਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਬੰਦ ਕੀਤੀਆਂ ਜਾਣ ਤੇ ਹੋਰਨਾਂ ਸਾਰੇ ਹੀ ਮਹਿਕਮਿਆਂ ਵਿੱਚ ਠੇਕੇ ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਕੱਚੀ ਭਰਤੀ ਕਰਨ ਦੀ ਥਾਂ ਪੱਕੀ ਭਰਤੀ ਕਰਨ ਦੀ ਮੰਗ ਕੀਤੀ ਗਈ। ਧਰਨੇ ਨੂੰ  ਹੋਰਨਾਂ ਤੋਂ ਇਲਾਵਾ ਮਜ਼ਦੂਰ ਆਗੂ ਗੋਪੀ ਗਿਰ ਬਲਵਿੰਦਰ ਸਿੰਘ ਕੱਲਰ ਭੈਣੀ, ਹਰਵਿੰਦਰ ਸਿੰਘ ਦੀਵਾਨਾ, ਗੁਰਜੰਟ ਸਿੰਘ ਢੀਡਸਾ,  ਗੁਰਜੰਟ ਸਿੰਘ ਲਹਿਲ ਕਲਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਆਗੂ ਅਮਰਜੀਤ ਕੌਰ ਬਡਬਰ,  ਕਮਲਜੀਤ ਕੌਰ ਬਰਨਾਲਾ ਤੇ ਪੰਜਾਬ ਸਟੂਡੈਂਟ ਯੂਨੀਅਨ ਸ਼ਹੀਦ ਰੰਧਾਵਾ ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ ਆਦਿ ਆਗੂਆ ਨੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਉਨਾਂ ਨੂੰ ਇਕਜੁੱਟ ਹੋਕੇ ਸਘੰਰਸ਼ਾ ਦੇ ਪੈਣ ਦੀ ਲੋੜ ਹੈ।

Leave a Reply

Your email address will not be published.


*