October 6, 2026

Justice News

ਅਵਾਮ ਦੀ ਆਵਾਜ਼

ਸਫਾਈ ਕਰਮਚਾਰੀ ਨੂੰ ਦਰਜਨ ਤੋਂ ਵੱਧ ਨੌਜਵਾਨਾਂ ਨੇ ਕੁੱਟ-ਕੁੱਟ ਕੇ ਮਾਰ ਮੁਕਾਇਆ 

ਪਰਮਜੀਤ ਸਿੰਘ,ਜਲੰਧਰ
ਨਗਰ ਨਿਗਮ ਦੇ ਸਫਾਈ ਕਰਮਚਾਰੀ ਨੂੰ ਦਰਜਨ ਤੋਂ ਵੱਧ ਨੌਜਵਾਨਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ।  ਮ੍ਰਿਤਕ ਦੀ ਪਛਾਣ 33 ਸਾਲਾ ਦੀਪਕ ਕੁਮਾਰ ਉਰਫ਼ ਮੱਟੂ ਵਾਸੀ ਗਾਜ਼ੀ ਗੁੱਲਾ, ਜਲੰਧਰ ਵਜੋਂ ਹੋਈ ਹੈ।ਪਰਿਵਾਰ ਵਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਮ੍ਰਿਤਕ ਦੀ ਮਾਤਾ ਪੰਮੀ ਨੇ ਦੱਸਿਆ ਕਿ ਦੀਪਕ ਨੇ ਬੂਟਾ ਮੰਡੀ ਦੇ ਕੁਝ ਲੋਕਾਂ ਤੋਂ 3 ਲੱਖ ਰੁਪਏ ਲੈਣੇ ਸਨ। ਜਿਸ ਕਾਰਨ ਅੱਜ ਉਨ੍ਹਾਂ ਨੇ ਦੀਪਕ ਨੂੰ ਪੈਸੇ ਦੇਣ ਲਈ ਬੁਲਾਇਆ ਸੀ।
ਜ਼ੋ ਉਸ ਨੂੰ ਦੱਸ ਕੇ ਗਿਆ ਕਿ ਲੋਕਾਂ ਨੇ ਉਸ ਨੂੰ 1.50 ਲੱਖ ਰੁਪਏ ਦੇਣ ਲਈ ਬੂਟਾ ਮੰਡੀ ਬੁਲਾਇਆ ਹੈ। ਤੇ ਉਹ ਪੈਸੇ ਲੈਣ ਜਾ ਰਿਹਾ ਹੈ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਫੋਨ ਆਇਆ ਕਿ ਦੀਪਕ ਕੁਮਾਰ ਨੂੰ ਕੁਝ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤੇ ਜਦੋਂ ਉਹ ਬੂਟਾ ਮੰਡੀ ਪਹੁੰਚੇ ਤਾਂ ਦੀਪਕ ਦੀ ਮੌਤ ਹੋ ਚੁੱਕੀ ਸੀ। ਜਿਸ ਤੋਂ ਬਾਅਦ ਉਹ ਦੀਪਕ ਦੀ ਲਾਸ਼ ਨੂੰ ਸਿਵਲ ਹਸਪਤਾਲ ਲੈ ਕੇ ਆਏ ਤਾਂ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ।
ਮਾਂ ਨੇ ਦੋਸ਼ ਲਾਇਆ ਹੈ ਕਿ ਬੂਟਾ ਮੰਡੀ ਵਿੱਚ ਨਸ਼ਾ ਵੇਚਣ ਵਾਲੇ ਕੁਝ ਤਸਕਰਾਂ ਨੇ ਦੀਪਕ ਦਾ ਕਤਲ ਕਰ ਦਿੱਤਾ ਹੈ। ਅਜਿਹੇ ‘ਚ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਧਰਨਾ ਜਾਰੀ ਰਹੇਗਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਸਿਵਲ ਹਸਪਤਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਪੁਲਸ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.