ਈਟੀਟੀ 2364 ਬੇਰੁਜ਼ਗਾਰ ਅਧਿਆਪਕ ਦਾ ਧਰਨਾ ਚੌਥੇ ਦਿਨ ‘ਚ ਦਾਖਲ

ਐੱਸ ਏ ਐੱਸ ਨਗਰ ਮੋਹਾਲੀ,/: ਈਟੀਟੀ 2364 ਅਧਿਆਪਕਾਂ ਨੇ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਅੱਜ ਚੌਥੇ ਦਿਨ ‘ਚ ਦਾਖਲ ਹੋ ਗਿਆ‌। ਇਸ ਮੋਰਚੇ ਵਿੱਚ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਲਗਾਤਾਰ ਸਿਰਕਤ ਕਰ ਕੀਤੀ ਜਾ ਰਹੀ ਹੈ। ਕੱਚੇ ਅਧਿਆਪਕ ਯੂਨੀਅਨ ਵੱਲੋਂ ਸੂਬਾ ਪ੍ਰਧਾਨ  ਵਿਕਾਸ ਸਾਹਨੀ, ਲਖਵਿੰਦਰ ਕੌਰ ਮੀਤ ਪ੍ਰਧਾਨ ਵਰੁਣ ਖੇੜਾ, ਗੁਰਪ੍ਰੀਤ ਸਿੰਘ ਜੀ ਨੇ ਸਮੂਲੀਅਤ ਕੀਤੀ। ਜੱਥੇਬੰਦੀ ਵੱਲੋਂ ਈਟੀਟੀ 2364 ਅਧਿਆਪਕ ਯੂਨੀਅਨ ਦੀ ਪੁਰਜ਼ੋਰ ਹਮਾਇਤ ਕਰਨ ਦਾ ਵਿਸ਼ਵਾਸ ਦੁਆਇਆ ਤੇ ਕਿਹਾ ਕਿ ਜੇਕਰ ਸਰਕਾਰ 2364 ਭਰਤੀ ਨੂੰ ਪੂਰਾ ਕਰਨ ਵਿੱਚ ਦੇਰੀ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਕਿਹਾ ਕਿ ਅੱਜ ਵੀ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ। ਉਹਨਾਂ ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ।
ਇਸ ਮੌਕੇ ਯੂਨੀਅਨ ਆਗੂ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ, ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪਿ੍ਥਵੀ ਅਬੋਹਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ, ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।

Leave a Reply

Your email address will not be published.


*