August 17, 2026

Justice News

ਅਵਾਮ ਦੀ ਆਵਾਜ਼

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪੰਜਾਬ  ਵੱਲੋ ਪਲੇਸਮੈਂਟ ਕੈਂਪ 27 ਅਗਸਤ ਨੂੰ ਪਟਿਆਲਾ ਵਿਖੇ

 ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪੰਜਾਬ ਵੱਲੋਂ ਐਸ.ਆਈ.ਐਸ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 27 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ ਕੰਪਨੀ ਦੇ ਸਕਿਉਰਿਟੀ ਗਾਰਡ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ ਚਾਹਵਾਨ ਅਤੇ ਯੋਗ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ ਅਤੇ ਉਮਰ 19-40 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.