ਆਮ ਆਦਮੀ ਪਾਰਟੀ ਨੇ ਵਿਧਾਇਕ ਗਰੇਵਾਲ ਨੂੰ ਐਲਾਨਿਆ ਸੂਬੇ ਦਾ ਸਪੋਕਸ ਪਰਸਨ

ਲੁਧਿਆਣ[ ( ਜਸਟਿਸ ਨਿਊਜ਼ ) ਆਮ ਆਦਮੀ ਪਾਰਟੀ ਵੱਲੋਂ ਸੂਬੇ ਚ ਇਮਾਨਦਾਰੀ ਨਾਲ ਕੰਮ ਕਰ ਰਹੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਹੋਰ ਜਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ । ਇਸੇ ਹੀ ਲੜੀ ਤਹਿਤ  ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੇ 25 ਸਪੋਕਸ ਪਰਸਨ ਦੀ ਲਿਸਟ ਜਾਰੀ ਕੀਤੀ ਗਈ ਹੈ,

ਜਿਨਾਂ ਚ ਮਹਾਨਗਰ ਦੇ ਹਲਕਾ ਪੂਰਵੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਸੂਬੇ ਦਾ ਸਪੋਕਸ ਪਰਸਨ ਨਿਯੁਕਤ ਕੀਤਾ ਗਿਆ । ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਧੰਨਵਾਦੀ ਹਨ ਪਾਰਟੀ ਦੇ ਕੌਮੀ ਪ੍ਰਧਾਨ ਡਾਕਟਰ ਸੰਦੀਪ ਪਾਠਕ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਜਿਨਾਂ ਵੱਲੋਂ ਇਹ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ । ਉਹਨਾਂ ਕਿਹਾ ਕਿ ਪਾਰਟੀ ਵੱਲੋਂ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਮੈਂ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਇੱਕਜੁੱਟਤਾ ਅਤੇ ਚੜਦੀ ਕਲਾ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਹਲਕਾ ਪੂਰਵੀ ਨੂੰ ਆਪਣੀਆਂ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਹਲਕੇ ਦੀ ਤਰੱਕੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਉਹਨਾਂ ਵੱਲੋਂ ਹਲਕਾ ਪੂਰਵੀ ਅੰਦਰ ਕਈ ਨਵੇਂ ਵਿਕਾਸ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਜਿਨਾਂ ਵਿੱਚੋਂ ਜਿਆਦਾਤਰ ਮੁਕੰਮਲ ਕੀਤੇ ਜਾ ਚੁੱਕੇ ਹਨ , ਉਹਨਾਂ ਕਿਹਾ ਕਿ ਉਹ ਆਪਣੇ ਹਲਕੇ ਅੰਦਰ ਇੱਕ ਸੇਵਾਦਾਰ ਦੇ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਚ ਵੀ ਇਸੇ ਤਰ੍ਹਾਂ ਹੀ ਆਪਣੀਆਂ ਸੇਵਾਵਾਂ ਨੂੰ ਨਿਭਾਉਂਦੇ ਰਹਿਣਗੇ । ਇਸ ਮੌਕੇ ਤੇ ਉਨਾਂ ਦੇ ਨਾਲ ਪਾਰਟੀ ਵਰਕਰ ਅਤੇ ਆਗੂ ਵੀ ਹਾਜ਼ਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin