ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਲੱਗਿਆ ਧਰਨਾ ਪੰਜਵੇਂ ਦਿਨ ‘ਚ ਦਾਖਲ 

ਐੱਸ ਏ ਐੱਸ ਨਗਰ ਮੋਹਾਲੀ   (ਪੱਤਰਕਾਰ ) ਬੇਰੁਜ਼ਗਾਰ ਈਟੀਟੀ  ਟੈੱਟ 2364 ਅਧਿਆਪਕਾਂ ਨੇ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫ਼ਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਅੱਜ ਪੰਜਵੇਂ ਦਿਨ ਵੀ ਜਾਰੀ  ਰਿਹਾ। ਇਸ ਮੋਰਚੇ ਵਿੱਚ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਲਗਾਤਾਰ ਸਿਰਕਤ ਕੀਤੀ ਜਾ ਰਹੀ ਹੈ। ਅੱਜ ਦੇ ਧਰਨੇ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਵੱਲੋਂ ਸੂਬਾ ਪ੍ਰਧਾਨ  ਵਿਕਰਮ ਦੇਵ ਸਿੰਘ ਵੱਲੋਂ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਨੇ ਆਪਣੀ ਜੱਥੇਬੰਦੀ ਵੱਲੋਂ ਈਟੀਟੀ 2364 ਅਧਿਆਪਕ ਯੂਨੀਅਨ ਦੀ ਪੁਰਜੋਰ ਹਮਾਇਤ ਕਰਨ ਦਾ ਵਿਸ਼ਵਾਸ ਦੁਆਇਆ ਤੇ ਕਿਹਾ ਕਿ ਜੇਕਰ ਸਰਕਾਰ 2364 ਭਰਤੀ ਨੂੰ ਪੂਰਾ ਕਰਨ ਵਿੱਚ ਦੇਰੀ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ।
ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ  ਉਹਨਾਂ ਅਗੇ ਕਿਹਾ ਕਿ ਸਮੇਂ ਸਮੇਂ ਤੇ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਉਹਨਾਂ ਨੇ ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ ਤੇ ਹੁਣ ਸੰਬੰਧਿਤ ਅਧਿਕਾਰੀਆਂ ਨਾਲ ਅੱਜ ਦੀ ਮੀਟਿੰਗ ਰੱਖੀ ਗਈ ਹੈ। ਜੇਕਰ ਇਸ ਮੀਟਿੰਗ ਵਿੱਚ ਕੋਈ ਪੁਖਤਾ ਹਲ ਨਹੀਂ ਨਿਕਲ ਕੇ ਆਉਂਦਾ ਤਾਂ ਸਰਕਾਰ ਦੇ ਵਿਰੁੱਧ ਤਿੱਖਾ ਸੰਘਰਸ਼ ਵੇਖਣ ਨੂੰ ਮਿਲੇਗਾ ਤੇ ਗੁਪਤ ਐਕਸ਼ਨ ਵੇਖਣ ਨੂੰ ਮਿਲਣਗੇ। ਜੇਕਰ ਕਿਸੇ ਵੀ ਤਰ੍ਹਾ ਦੀ ਕੋਈ ਜਾਨ ਮਾਨ ਦਾ ਨੁਕਸਾਨ  ਹੁੰਦਾ ਹੈ, ਤਾਂ ਉਸਦੀ ਜਿੰਮੇਵਾਰ ਇਥੋਂ ਦਾ ਪ੍ਰਸ਼ਾਸ਼ਨ ਤੇ ਮੌਕੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ।
ਇਸ ਮੌਕੇ ਯੂਨੀਅਨ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪਿ੍ਥਵੀ ਅਬੋਹਰ, ਸੁਖਚੈਨ ਬੋਹਾ, ਸੁਖਜਿੰਦਰ ਸੰਗਰੂਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਅਤੇ ਪੂਜਾ ਫਾਜ਼ਿਲਕਾ ਆਦਿ ਹਾਜ਼ਰ ਸਨ।

Leave a Reply

Your email address will not be published.


*