August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 28 ਅਗਸਤ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ ( ਗੁਰਜੀਤ ਸੰਧੂ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਮੋਗਾ ਵਿਖੇ 28 ਅਗਸਤ, 2024 ਦਿਨ ਬੁੱਧਵਾਰ ਨੂੰ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਟਰੂ ਲਕਸ਼ਮੀ ਸਰਵਿਸਿਜ ਪ੍ਰਾਈਵੇਟ ਲਿਮਿਟਡ ਵੱਲੋਂ ਫੀਲਡ ਅਫਸਰਾਂ ਦੀਆਂ 200 ਅਸਾਮੀਆਂ ਅਤੇ ਬ੍ਰਾਂਚ ਮੈਨੇਜਰ ਦੀਆਂ 10 ਅਸਾਮੀਆਂ ਦੀ ਪੂਰਤੀ ਲਈ ਇੰਟਰਵਿਊ ਦੇ ਆਧਾਰ ਦੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ 1 ਵਜੇ ਤੱਕ ਦਾ ਹੋਵੇਗਾ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ-ਲੜਕੀਆਂ ਜਿਹਨਾਂ ਦੀ ਉਮਰ 18 ਤੋਂ 40 ਹੋਵੇ, ਦੋਵੇਂ ਭਾਗ ਲੈ ਸਕਦੇ ਹਨ। ਇਸ ਲਈ ਜ਼ਿਲ੍ਹਾ ਮੋਗਾ ਦੇ ਚਾਹਵਾਨ ਪ੍ਰਾਰਥੀ ਜਿਹਨਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀ ਜਾਂ ਇਸ ਤੋਂ ਵੱਧ ਹੋਵੇ, ਇੰਟਰਵਿਊ ਦੇ ਸਕਦੇ ਹਨ। ਇੰਟਰਵਿਊ ਦੇਣ ਆਉਣ ਵਾਲੇ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ ਦੇ ਨਾਲ ਉਹਨਾਂ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ, ਪੈਨ ਕਾਰਡ, ਰਿਜਿਊਮ, ਪਾਸਪੋਰਟ ਸਾਈਜ ਫੋਟੋਆਂ, ਡਰਾਇਵਿੰਗ ਲਾਇਸੰਸ ਆਦਿ ਲੈ ਕੇ ਜ਼ਰੂਰ ਆਉਣ।
ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਚਿਨਾਬ-ਜੇਹਲਮ ਬਲਾਕ, ਤੀਜੀ ਮੰਜਿ਼ਲ ਜਾਂ ਸਹਾਇਤਾ ਨੰਬਰ 62392-66860 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.