ਮੋਗਾ (ਗੁਰਜੀਤ ਸੰਧੂ)
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ। ਉਦਯੋਗ ਵਿਭਾਗ ਦੇ ਬਿਜਨਸ ਫਸਟ ਪੋਰਟਲ ਉੱਪਰ ਐਕਟ ਅਧੀਨ ਵੱਖ ਵੱਖ ਤਰ੍ਹਾਂ ਦੇ ਜ਼ਿਲ੍ਹਾ ਮੋਗਾ ਵਿੱਚ 2 ਕੇਸ ਪ੍ਰਾਪਤ ਹੋਏ ਸਨ। ਇਸ ਐਕਟ ਦੀ ਪ੍ਰੋਵੀਜਨ ਅਨੁਸਾਰ ਇਹ ਸਾਰੀਆਂ ਐਨ.ਓ.ਸੀ ਇੰਡਸਟਰੀਅਲ ਫੋਕਲ ਪੁਆਇੰਟ ਵਿੱਚ 3 ਦਿਨਾਂ ਦੇ ਅੰਦਰ-ਅੰਦਰ ਅਤੇ ਫੋਕਲ ਪੁਆਇੰਟ ਤੋਂ ਬਾਹਰ 15 ਦਿਨਾਂ ਦੇ ਵਿੱਚ ਦੇਣੀ ਹੁੰਦੀ ਹੈ।
ਇਸ ਨੂੰ ਅਮਲੀ ਰੂਪ ਦਿੰਦੇ ਹੋਏ ਸ੍ਰੀ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਮੋਗਾ ਵੱਲੋਂ 1 ਇਕਾਈ ਨੂੰ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਅਤੇ 1 ਵਿਸ਼ੇਸ਼ ਕਾਰਨ ਕਰਕੇ ਰੱਦ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਲਈ ਪ੍ਰੋਤਸ਼ਾਹਿਤ ਕੀਤਾ ਜਾ ਰਿਹਾ ਹੈ। ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਜਾਂ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਲੈਣੀ ਹੋਵੇ ਤਾਂ ਦਫਤਰ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਫੋਕਲ ਪੁਆਇੰਟ ਮੋਗਾ ਵਿਖੇ ਵਿਜਟ ਕੀਤਾ ਜਾ ਸਕਦਾ ਹੈ ਜਾਂ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਬਿਜਨਸ ਪੋਰਟਲ ਦੀ ਸਾਈਟ https://pbindustries.gov.in/ ਤੇ ਜਾ ਕੇ ਜਾਣਕਾਰੀ ਲਈ ਜਾ ਸਕਦੀ ਹੈ ਅਤੇ ਆਪਣੀ ਜਰੂਰਤ ਅਨੁਸਾਰ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
Leave a Reply