August 17, 2026

Justice News

ਅਵਾਮ ਦੀ ਆਵਾਜ਼

ਜਵਾਹਰ ਨਵੋਦਿਆ ਵਿਦਿਆਲਿਆ ‘ਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ 16 ਸਤੰਬਰ

ਲੁਧਿਆਣਾ  ( ਜਸਟਿਸ ਨਿਊਜ਼ ) – ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਸੈਸ਼ਨ 2025-26 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ 16 ਸਤੰਬਰ, 2024 ਨਿਰਧਾਰਿਤ ਕੀਤੀ ਗਈ ਹੈ।

ਇਸ ਸਬੰਧੀ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਵੈਬਸਾਈਟ https://cbseitms.rcil.gov.in ‘ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਦਾਖਲਾ ਭਰਨ ਦੀ ਆਖਰੀ ਮਿਤੀ 16 ਸਤੰਬਰ, 2024 ਹੈ।

ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2024-25 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2013 ਤੋਂ 31 ਜੁਲਾਈ 2015 ਦੇ ਵਿਚਕਾਰ ਹੋਣਾ ਚਾਹੀਦਾ।

ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਹ ਵੀ ਦੱਸਿਆ ਕਿ ਹੁਣ ਤੱਕ 292 ਵਿਦਿਆਰਥੀਆਂ ਨੇ ਇਸ ਪ੍ਰਵੇਸ਼ ਪ੍ਰੀਖਿਆ ਲਈ ਫਾਰਮ ਭਰੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਫਾਰਮ ਭਰੇ ਜਾਣ ਦੀ ਉਮੀਦ ਹੈ।

ਆਨਲਾਈਨ ਫਾਰਮ ਭਰਨ ਲਈ ਅਤੇ ਹੋਰ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.