ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਲੰਗਰ ਹਾਲ ਦੀ ਨਵੀਂ ਇਮਾਰਤ ਦੀ ਉਸਾਰੀ 8 ਸਤੰਬਰ ਨੂੰ : ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ

ਚੱਬਾ / ਅੰਮ੍ਰਿਤਸਰ ( ਬਿਊਰੋ )  ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦੀ ਉਸਾਰੀ ਕਰਾਈ ਜਾ ਰਹੀ ਹੈ। ਜਿਸ ਦਾ ਨੀਂਹ ਪੱਥਰ ਮਿਤੀ 8 ਸਤੰਬਰ 2024, ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਤਿਕਾਰਯੋਗ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰੱਖਿਆ ਜਾ ਰਿਹਾ ਹੈ।

ਇਸ ਬਾਰੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਭਾਈ ਗੁਰਇਕਬਾਲ ਸਿੰਘ ਮੁੱਖ ਸੇਵਾਦਾਰ ਬੀਬੀ ਕੌਲਾਂ ਟਰੱਸਟ ਦੀ ਮੌਜੂਦਗੀ ’ਚ ਦੱਸਿਆ ਕਿ ਤਿੰਨ ਮੰਜ਼ਲੀ ਲੰਗਰ ਹਾਲ ਦੀ ਵਿਸ਼ਾਲ ਇਮਾਰਤ ਦੀ ਉਸਾਰੀ ਪੰਥ ਦੀਆਂ ਸਮੂਹ ਜਥੇਬੰਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਲੰਗਰ ਇਮਾਰਤ ਦੀ ਉਸਾਰੀ ਦੀ ਆਰੰਭਤਾ ਸਮੇਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮੇਂ ਸਿਰ ਹੁੰਮ੍ਹ ਹੁੰਮਾ ਕੇ ਹਾਜ਼ਰੀਆਂ ਭਰਨ ਅਤੇ ਤਨ ਮਨ ਧਨ ਨਾਲ ਸੇਵਾ ਕਰਕੇ ਗੁਰੂਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published.


*