ਮੋਗਾ ( ਗੁਰਜੀਤ ਸੰਧੂ )
ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਿਡਾਰੀਆਂ ਨੂੰ ਵਾਜਬ ਇਨਾਮ ਦੇ ਕੇ ਉਹਨਾਂ ਦਾ ਮਨੋਬਲ ਵਧਾਇਆ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ ਸ਼ਾਮਿਲ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਆਪਣੀ ਰਜਿਸਟ੍ਰੇਸ਼ਨ https://eservices.punjab.gov.
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵਤ ਰਾਜਦਾਨ ਨੇ ਦੱਸਿਆ ਕਿ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਬਲਾਕ ਪੱਧਰੀ ਖੇਡਾਂ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਬਿਲਾਸਪੁਰ ਵਿਖੇ 2 ਤੋਂ 4 ਸਤੰਬਰ ਨੂੰ, ਬਾਘਾਪੁਰਾਣਾ ਦੀਆਂ ਸਵ. ਜਸਪ੍ਰੀਤ ਸਿੰਘ ਜੱਸੀ ਖੇਡ ਗਰਾਉਂਡ ਸਮਾਲਸਰ ਵਿਖੇ 5 ਤੋਂ 6 ਸਤੰਬਰ ਨੂੰ, ਬਲਾਕ ਧਰਮਕੋਟ ਦੀਆਂ ਖੇਡਾਂ ਸ਼ਹੀਦ ਜੈਮਲ ਸਿੰਘ ਸਰਕਾਰੀ ਸਕੂਲ ਗਲੋਟੀ ਵਿਖੇ 7 ਤੋਂ 8 ਸਤੰਬਰ ਤੱਕ, ਮੋਗਾ-1 ਤੇ ਮੋਗਾ-2 ਦੀਆਂ ਬਲਾਕ ਪੱਧਰੀ ਖੇਡਾਂ ਗੋਧੇਵਾਲਾ ਇੰਨਡੋਰ ਸਟੇਡੀਅਮ ਅਤੇ ਗੁਰੂ ਨਾਨਕ ਕਾਲਜ ਮੋਗਾ ਵਿਖੇ 9 ਤੋਂ 11 ਸਤੰਬਰ ਨੂੰ ਕਰਵਾਈਆਂ ਜਾਣਗੀਆਂ।
ਬਲਾਕ ਪੱਧਰੀ ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ 21 ਤੋਂ 30, 31-40, 41-50, 51-60, 61-70 ਤੇ 70 ਤੋਂ ਉਪਰਲੀ ਉਮਰ ਵਰਗ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ। ਸਾਰੇ ਸਕੂਲਾਂ, ਪਿੰਡਾਂ, ਰਜਿਸਟਰਡ ਕਲੱਬਾਂ, ਰਜਿਸਟਰਡ ਅਕੈਡਮੀਆਂ ਅਤੇ ਸ਼ਹਿਰਾਂ ਦੇ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਦੇ ਹਨ। ਉਹਨਾਂ ਯੋਗ ਖਿਡਾਰੀਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
Leave a Reply