ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਲੁਧਿਆਣਾ///// ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕਰਦਿਆਂ ਇਸ ਗੱਲ ‘ਤੇ ਪਹਿਰਾ ਦੇਣ ਦਾ ਵੀ ਸੁਨੇਹਾ ਦਿੱਤਾ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਦਰਜਾ ਦਿੱਤਾ ਜਾਵੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਸ਼ਿਵਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin