ਜ਼ਿਲਾਂ ਮੈਜਿਸਟ੍ਰੇਟ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ

ਅੰਮ੍ਰਿਤਸਰ ///// ਪ੍ਰੇਗਾਬਾਲਿਨ ਦੇ ਫ਼ਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵੱਜੋਂ ਸੂਚਿਤ ਨਹੀਂ ਕੀਤਾ ਗਿਆ, ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲ੍ਹੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗ੍ਰਾਮ ਅਤੇ 300 ਮਿਲੀਗ੍ਰਾਮ ਵਾਲੇ ਪ੍ਰੇਗਾਬਾਲਿਨ ਦੇ ਫਾਰਮੂਲੇ ਦੀ ਜਨਤਕ ਤੌਰ ‘ਤੇ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਇਸ ਫ਼ਾਰਮੂਲੇ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੀਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ਼ 75 ਮਿਲੀਗ੍ਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।
 ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫਾਰਮੂਲੇ ਦੇ 75 ਮਿਲੀਗ੍ਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿਕਰੀ ‘ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲੀਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗ੍ਰਾਮ ਤੱਕ ਦੀ ਖ਼ਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣਗੇ।
ਸਾਰੇ ਵਿਕਰੇਤਾ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ।

Leave a Reply

Your email address will not be published.


*