Oplus_131072

ਰਾਸ਼ਟਰੀ ਨੇਤਰ ਦਾਨ ਜਾਗਰੂਕਤਾ ਪੰਦਰਵਾੜਾ: ਆਓ ਦੇਸ਼ ਨੂੰ ਅੰਨ੍ਹੇਪਣ ਤੋਂ ਮੁਕਤ ਕਰਨ ਦਾ ਪ੍ਰਣ ਕਰੀਏ

 

ਹੁਸ਼ਿਆਰਪੁਰ ///// ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੇ ਮੌਕੇ ‘ਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।ਇਸ ਪੰਦਰਵਾੜੇ ਦਾ ਉਦੇਸ਼ ਦੇਸ਼ ਭਰ ਵਿੱਚ ਅੱਖਾਂ ਦਾਨ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨਾ ਹੈ।ਦੇਸ਼ ਭਰ ਵਿੱਚ ਮਨਾਏ ਜਾ ਰਹੇ 39ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੇ ਸਬੰਧ ਵਿੱਚ ਅੱਖਾਂ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਮੈਂਬਰਾਂ ਨੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਡਾ: ਇਸ਼ਾਂਕ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੇ ਅੱਖਾਂ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਨੇਤਰਹੀਣਾਂ ਦੇ ਜੀਵਨ ਨੂੰ ਰੌਸ਼ਨ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਲੋਕਾਂ ਅਤੇ ਹੋਰ ਸੇਵਾਵਾਂ ਬਾਰੇ ਚਰਚਾ ਕੀਤੀ।ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਮੌਕੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਖਾਂ ਦਾਨ ਤੋਂ ਵੱਡੀ ਕੋਈ ਸੇਵਾ ਨਹੀਂ ਹੈ |

ਇਹ ਸਭ ਤੋਂ ਵੱਡਾ ਤੋਹਫ਼ਾ ਹੈ ਜੋ ਕੋਈ ਵਿਅਕਤੀ ਆਪਣੀ ਮੌਤ ਤੋਂ ਬਾਅਦ ਵੀ ਦੇ ਸਕਦਾ ਹੈ, ਅਤੇ ਇਹ ਬਹੁਤ ਸਾਰੇ ਜੀਵਨਾਂ ਵਿੱਚ ਰੌਸ਼ਨੀ ਫੈਲਾ ਸਕਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸਾਹਮਣਾ ਕਰ ਰਹੇ ਹਨ ਅਤੇ ਅੱਖਾਂ ਦਾਨ ਉਨ੍ਹਾਂ ਦੇ ਜੀਵਨ ਵਿੱਚ ਰੋਸ਼ਨੀ ਲਿਆਉਣ ਦਾ ਇੱਕ ਮਹੱਤਵਪੂਰਨ ਸਾਧਨ ਹੈ।ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਨੂੰ ਅੰਨ੍ਹੇਪਣ ਤੋਂ ਮੁਕਤ ਕਰਨ ਲਈ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਹੋਰ ਵੀ ਫੈਲਾਉਣ ਦੀ ਲੋੜ ਹੈ।ਡਾ: ਚੱਬੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਅੱਖਾਂ ਦਾਨ ਪ੍ਰਤੀ ਲੋਕਾਂ ਦੀ ਧਾਰਨਾ ਬਦਲਣੀ ਚਾਹੀਦੀ ਹੈ ਅਤੇ ਇਸ ਨੂੰ ਸਮਾਜ ਵਿੱਚ ਉਸਾਰੂ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ।

ਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਲਈ ਅੱਗੇ ਆਉਣ ਅਤੇ ਇਸ ਮਹਾਨ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਅੱਖਾਂ ਦਾਨ ਕਰਾਂਗੇ ਅਤੇ ਆਪਣੇ ਸਮਾਜ ਵਿੱਚੋਂ ਅੰਨ੍ਹੇਪਣ ਨੂੰ ਖਤਮ ਕਰਨ ਵਿੱਚ ਯੋਗਦਾਨ ਪਾਵਾਂਗੇ।ਇਸ ਮੌਕੇ ਡਾ: ਚੱਬੇਵਾਲ ਨੇ ਕਿਹਾ ਕਿ ਸਾਡੇ ਸਮਾਜ ਨੂੰ ਅੱਖਾਂ ਦਾਨ ਦੀ ਲੋੜ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਨੂੰ ਸਮਾਜਿਕ ਜ਼ਿੰਮੇਵਾਰੀ ਵਜੋਂ ਦੇਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਖਾਂ ਦਾਨ ਸਬੰਧੀ ਆਪਣੇ ਡਰ ਅਤੇ ਭਰਮ ਭੁਲੇਖੇ ਦੂਰ ਕਰਕੇ ਇਸ ਨੂੰ ਨੇਕ ਕਾਰਜ ਵਜੋਂ ਪ੍ਰਵਾਨ ਕਰਨਾ ਚਾਹੀਦਾ ਹੈ।ਸੰਸਥਾ  ਪਿਛਲੇ 25 ਸਾਲਾਂ ਤੋਂ ਇਹ ਲਗਾਤਾਰ ਲੋਕਾਂ ਦੇ ਜੀਵਨ ਨੂੰ ਰੌਸ਼ਨ ਕਰਨ ਲਈ ਸੇਵਾਵਾਂ ਪ੍ਰਦਾਨ ਕਰ ਰਹੀ  ਹੈ ਅਤੇ ਹਜ਼ਾਰਾਂ ਨੇਤਰਹੀਣਾਂ ਦੇ ਜੀਵਨ ਨੂੰ ਰੌਸ਼ਨ ਕਰਕੇ ਦੇਸ਼ ਭਰ ਵਿੱਚ ਹੁਸ਼ਿਆਰਪੁਰ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾ ਕਿਹਾ ਕਿ ਸੰਸਥਾ ਪਿਛਲੇ 25 ਸਾਲਾਂ ਤੋਂ ਲਗਾਤਾਰ ਲੋਕਾਂ ਦੇ ਜੀਵਨ ਨੂੰ ਰੌਸ਼ਨ ਕਰਨ ਲਈ ਸੇਵਾਵਾਂ ਦੇ ਰਹੇ ਹਨ ਅਤੇ ਹਜ਼ਾਰਾਂ ਨੇਤਰਹੀਣਾਂ ਦੇ ਜੀਵਨ ਨੂੰ ਰੌਸ਼ਨ ਕਰਕੇ ਦੇਸ਼ ਭਰ ਵਿੱਚ ਹੁਸ਼ਿਆਰਪੁਰ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਹੁਸ਼ਿਆਰਪੁਰ ਵਿੱਚ ਬਣ ਰਹੇ ਮੈਡੀਕਲ ਕਾਲਜ ਵਿੱਚ ਦੇਸ਼ ਦਾ ਸਰਵੋਤਮ ਅੱਖਾਂ ਦਾਨ ਬੈਂਕ ਸਥਾਪਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਡਾ: ਰਾਜ ਕੁਮਾਰ ਚੱਬੇਵਾਲ ਨੇ ਅੱਖਾਂ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹੁਸ਼ਿਆਰਪੁਰ ਵਿਖੇ ਦੇਸ਼ ਦਾ ਸਰਵੋਤਮ ਅੱਖਾਂ ਦਾਨ ਬੈਂਕ ਸਥਾਪਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨਗੇ ਤਾਂ ਜੋ ਹਰੇਕ ਨੇਤਰਹੀਣ ਵਿਅਕਤੀ ਦਾ ਜੀਵਨ ਰੌਸ਼ਨ ਕੀਤਾ ਜਾ ਸਕੇ ਬਣਾਇਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਅੱਖਾਂ ਦਾਨੀਆਂ ਨੇ ਪੂਰੇ ਦੇਸ਼ ਵਿੱਚ ਮਿਸਾਲ ਕਾਇਮ ਕੀਤੀ ਹੈ !

Leave a Reply

Your email address will not be published.


*