ਦੋਰਾਹਾ ਉਪ ਮੰਡਲ ਅਧੀਨ ਬਠਿੰਡਾ ਬਰਾਂਚ ਤੇ ਸਿੱਧਵਾਂ ਬਰਾਂਚ ‘ਚ ਮੱਛੀ ਫੜਨ ਦੀ ਬੋਲੀ 11 ਸਤੰਬਰ ਨੂੰ

ਲੁਧਿਆਣਾ///// ਉਪ ਮੰਡਲ ਅਫ਼ਸਰ ਦੋਰਾਹਾ ਦਿਵਾਂਸ਼ੂ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਬਠਿੰਡਾ ਬਰਾਂਚ ਦੀ ਬੁਰਜੀ 500 ਤੋਂ 1,08,000 ਤੱਕ ਅਤੇ ਸਿੱਧਵਾਂ ਬਰਾਂਚ ਬੁਰਜੀ 500 ਤੋਂ 2000 ਤੱਕ ‘ਤੇ ਮੱਛੀ ਫੜਨ ਦੀ ਨਿਲਾਮੀ ਸਬੰਧੀ ਬੋਲੀ ਮੁੜ 11 ਸਤੰਬਰ, 2024 ਨੂੰ ਦੋਰਾਹਾ ਉਪ ਮੰਡਲ ਸ.ਨ. ਦੋਰਾਹਾ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ ਇਸ ਦੀ ਮਿਆਦ 01-09-2024 ਤੋਂ 31-08-2025 ਤੱਕ ਹੋਵੇਗੀ।ਉਪ ਮੰਡਲ ਅਫ਼ਸਰ ਦੋਰਾਹਾ ਨੇ ਦੱਸਿਆ ਕਿ ਕ੍ਰਮਵਾਰ ਬੀਤੀ 20 ਅਗਸਤ ਅਤੇ 02 ਸਤੰਬਰ, 2024 ਨੂੰ ਕਰਵਾਈਆਂ ਗਈਆਂ ਬੋਲੀਆਂ ਦੌਰਾਨ ਉਪਰੋਕਤ ਨਹਿਰਾਂ ਦੀ ਬੋਲੀ ਕਿਸੇ ਵੀ ਬੋਲੀਕਾਰ ਵੱਲੋਂ ਨਹੀਂ ਦਿੱਤੀ ਗਈ ਜਿਸਦੀ ਬੋਲੀ ਹੁਣ ਮੁੜ 11 ਸਤੰਬਰ, 2024 ਨੂੰ ਕਰਵਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਸਰਹਿੰਦ ਨਹਿਰ ਅਤੇ ਉਸਾਰੀਆਂ ਸਾਖਾਵਾਂ ‘ਤੇ ਹਰ ਸਾਲ ਮੱਛੀ ਫੜਨ ‘ਤੇ ਨਿਲਾਮੀ ਬੋਲੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੋਲੀ ਮਨਜੂਰ ਕਰਨ ਦਾ ਅਧਿਕਾਰ ਕਾਰਜਕਾਰੀ ਇੰਜੀਨੀਅਰ ਹੈੱਡ ਵਰਕਸ ਮੰਡਲ ਸ.ਨ. ਰੋਪੜ ਕੋਲ ਹੈ, ਸਫਲ ਬੋਲੀਕਾਰ ਤੇ ਬੋਲੀ ਦੀ ਰਕਮ ਮੌਕੇ ‘ਤੇ ਹੀ ਜਮ੍ਹਾ ਕਰਵਾ ਲਈ ਜਾਵੇਗੀ, ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਬੋਲੀ ਰੱਦ ਸਮਝੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬੋਲੀ ਉਪਰੋਕਤ ਰੀਚਾਂ ਅਨੁਸਾਰ ਹੋਵੇਗੀ ਅਤੇ ਸਫਲ ਬੋਲੀਕਾਰ ਨੂੰ ਆਪਣੀ ਸਫਲ ਬੋਲੀ ‘ਤੇ ਲਈ ਰੀਚ ਵਿੱਚੋਂ ਹੀ ਮੱਛੀਆਂ ਫੜਨ ਦਾ ਅਧਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮਹੀਨਾ ਜੁਲਾਈ ਅਤੇ ਅਗਸਤ ਵਿੱਚ ਮੱਛੀ ਫੜਨ ਦੀ ਮਨਾਹੀ ਹੈ। ਬੋਲੀਕਾਰ ਨੂੰ ਮੱਛੀ ਫੜਨ ਲਈ ਜਹਿਰੀਲੀ ਦਵਾਈ ਜਾਂ ਬਿਜਲੀ ਦਾ ਕਰੰਟ ਵਰਤਣ ਦੀ ਮਨਾਹੀ ਹੋਵੇਗੀ। ਬੋਲੀਕਾਰ ਮੱਛੀ ਫੜਨ ਸਮੇਂ ਨਹਿਰਾਂ/ਬਰਾਂਚਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗਾ ਅਤੇ ਨਾ ਹੀ ਮਨਾਹੀ ਵਾਲੇ ਏਰੀਏ ਵਿੱਚ ਮੱਛੀ ਫੜੇਗਾ। ਬੋਲੀ ਵਾਲੇ ਦਿਨ ਜੇਕਰ ਛੁੱਟੀ ਹੋ ਜਾਂਦੀ ਹੈ ਤਾਂ ਅਗਲੇ ਕੰਮ ਵਾਲੇ ਦਿਨ ਬੋਲੀ ਹੋਵੇਗੀ।

ਇਸ ਤੋਂ ਇਲਾਵਾ ਬੋਲੀਕਾਰ ਆਪਣੇ ਨਾਲ ਆਪਣੇ ਅਸਲ ਰਿਹਾਇਸ਼ੀ ਸਬੂਤ ਸਮੇਤ ਫੋਟੋ ਕਾਪੀ ਨਾਲ ਲੈ ਕੇ ਆਉਣ।

———-

Leave a Reply

Your email address will not be published.


*