ਸੰਗਰੂਰ /////- ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਨ। ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਹੋ ਰਹੇ ਇਹਨਾਂ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਦੇ ਭੋਗ ਨਾਲ ਕੀਤੀ ਗਈ। ਉਪਰੰਤ ਇਸਤਰੀ ਸਤਿਸੰਗ ਸਭਾ ਵੱਲੋਂ ਬੀਬੀ ਬਲਵੰਤ ਕੌਰ ਦੀ ਅਗਵਾਈ ਵਿੱਚ ਆਰਤੀ ਕੀਰਤਨ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ ਪਟਿਆਲਾ ਵਾਲੇ ਅਤੇ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ। ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਪ੍ਰੀਤ ਨੇ ਦੱਸਿਆ ਕਿ ਤੀਸਰੇ ਸਾਲਾਨਾ ਗੁਰਮਤਿ ਸਮਾਗਮ ਅਧੀਨ ਅੱਜ 5 ਸਤੰਬਰ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੰਜ ਪਿਆਰੇ ਸਾਹਿਬਾਨ ਪਹੁੰਚ ਰਹੇ ਹਨ। ਰਾਤਰੀ ਦੇ ਦੀਵਾਨ ਵਿੱਚ ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ 6 ਸਤੰਬਰ ਨੂੰ ਰਾਤ 8 ਤੋਂ 10 ਵਜੇ ਦੇ ਕੀਰਤਨ ਦਰਬਾਰ ਵਿੱਚ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ ਕੀਰਤਨ ਦੀ ਹਾਜ਼ਰੀ ਭਰਨਗੇ।
6 ਅਤੇ 7 ਦੀ ਸ਼ਾਮ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ ਕਥਾ ਵਿਚਾਰ ਕਰਨਗੇ। ਸਮਾਗਮਾਂ ਦੇ ਅਖੀਰਲੇ ਦਿਨ 7 ਸਤੰਬਰ ਦੀ ਰਾਤਰੀ ਨੂੰ ਖੁੱਲੇ ਪੰਡਾਲ ਵਿੱਚ, ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ ਸੰਗਤਾ ਨੂੰ ਨਾਮ ਸਿਮਰਨ ਨਾਲ ਜੋੜਨਗੇ ਅਤੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਉਣਗੇ। ਸੁਰਿੰਦਰ ਪਾਲ ਸਿੰਘ ਸਿਦਕੀ ਨੇ ਪ੍ਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸਮੇਂ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਨੂੰ ਪਹਿਲੇ ਗੁਰੂ ਕੇ ਵਜ਼ੀਰ ਗ੍ਰੰਥੀ ਸਿੰਘ ਵਜੋਂ ਸੇਵਾ ਦੇਣ ਦੇ ਸੰਦਰਭ ਵਿੱਚ ਸੰਗਤਾਂ ਨੂੰ ਗ੍ਰੰਥੀ ਸਥਾਪਨਾ ਦਿਵਸ ਦੀਆਂ ਵੀ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਵਿੰਦਰ ਸਿੰਘ ਭੋਲਾ, ਭਾਈ ਗੁਰਧਿਆਨ ਸਿੰਘ, ਭਾਈ ਸੁਖਪਾਲ ਸਿੰਘ ਗਰੇਵਾਲ, ਭਾਈ ਜਸਵੀਰ ਸਿੰਘ ਪਿੰਕਾ ਅਤੇ ਭਾਈ ਗੁਰਪ੍ਰੀਤ ਸਿੰਘ ਰਾਮਪੁਰਾ ਨੂੰ ਤਾਲਮੇਲ ਕਮੇਟੀ ਵੱਲੋਂ ਜਸਵਿੰਦਰ ਸਿੰਘ ਪ੍ਰਿੰਸ, ਭਾਈ ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਗੁਰਿੰਦਰ ਸਿੰਘ ਗੁਜਰਾਲ, ਗੁਰਮੀਤ ਸਿੰਘ ਸਾਹਨੀ, ਹਰਭਜਨ ਸਿੰਘ ਭੱਟੀ, ਗੁਰਪ੍ਰੀਤ ਸਿੰਘ ਰੋਬਿਨ, ਬਲਵਿੰਦਰ ਸਿੰਘ, ਜਸਵੀਰ ਸਿੰਘ ਖਾਲਸਾ, ਹਰਵਿੰਦਰ ਸਿੰਘ ਕੋਹਲੀ, ਗੁਰਵਿੰਦਰ ਸਿੰਘ ਸਰਨਾ , ਜਤਿੰਦਰ ਸਿੰਘ ਰੇਖੀ ਆਦਿ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਜਸਵਿੰਦਰ ਸਿੰਘ ਪ੍ਰਿੰਸ ਮੁਖੀ ਨੇ ਹਾਜ਼ਰ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਕਿਹਾ। ਇਸ ਸਮੇਂ ਹਰਿੰਦਰ ਵੀਰ ਸਿੰਘ ਖਜਾਨਚੀ ਦੇ ਨਾਲ ਹਮੀਰ ਸਿੰਘ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਕੁਲਵੀਰ ਸਿੰਘ, ਪੀ੍ਤਮ ਸਿੰਘ ਮਾਸਟਰ, ਵਰਿੰਦਰ ਸਿੰਘ ਜੋਹਰ, ਹਰੀਸ਼ ਅਰੋੜਾ ਪ੍ਰਧਾਨ ਬਾਬਾ ਸਾਹਿਬ ਦਾਸ ਸੇਵਾ ਦੱਲ, ਚਰਨਜੀਤ ਪਾਲ ਸਿੰਘ, ਜਸਦੀਪ ਸਿੰਘ ਕੋਹਲੀ, ਮਾਲਵਿੰਦਰ ਸਿੰਘ, ਰਾਜਿੰਦਰ ਸਿੰਘ ਟੁਰਨਾ, ਅਮਰਿੰਦਰ ਸਿੰਘ ਮੌਖਾ, ਰੁਲਦੀਪ ਸਿੰਘ, ਕੁਲਜੀਤ ਸਿੰਘ, ਰਾਜ ਕੁਮਾਰ ਰਾਜੂ, ਹਰਮਨਜੀਤ ਸਿੰਘ, ਤਰਨਜੀਤ ਸਿੰਘ, ਸਵਰਨ ਕੌਰ, ਏਕਜੋਤ ਕੌਰ, ਰੇਖਾ ਕਾਲੜਾ, ਗੁਰਜੀਤ ਕੌਰ ਸਮੇਤ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Leave a Reply