ਬਾਘਾਪੁਰਾਣਾ /////
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਖੇਡ ਮੁਕਾਬਲੇ ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਹਨ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ 2 ਸਤੰਬਰ ਤੋਂ ਸ਼ੁਰੂ ਹੋ ਗਈਆਂ ਹਨ ਅਤੇ ਇਹ 11 ਸਤੰਬਰ ਤੱਕ ਚੱਲਣਗੀਆਂ। ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ ਸ਼ਾਮਿਲ ਹਨ।
ਅੱਜ ਬਾਘਾਪੁਰਾਣਾ ਬਲਾਕ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵੰਤ ਰਾਜਦਾਨ ਤਹਿਸੀਲਦਾਰ ਬਾਘਾਪੁਰਾਣਾ ਭੀਮ ਸੈਨ ਨੇ ਕਰਵਾਈ। ਇਸ ਮੌਕੇ ਉਹਨਾਂ ਨਾਲ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ਼੍ਰ ਨਿਸ਼ਾਨ ਸਿੰਘ, ਹੋਰ ਉਘੀਆਂ ਸ਼ਖਸ਼ੀਅਤਾਂ ਆਦਿ ਹਾਜਰ ਸਨ। ਅੱਜ ਦੇ ਮੁਕਾਬਲਿਆਂ ਵਿੱਚ ਲਗਭਗ 1600 ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵਤ ਰਾਜਦਾਨ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਨੌਜਵਾਨ ਬੜੇ ਹੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖਿਡਾਰੀਆਂ ਲਈ ਖਾਣ ਪੀਣ ਅਤੇ ਹੋਰ ਸਾਰੇ ਪ੍ਰਬੰਧ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤੇ ਗਏ ਹਨ।
ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵੰਤ ਰਾਜਦਾਨ ਨੇ ਅੱਜ ਦੇ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਫੁੱਟਬਾਲ ਅੰਡਰ 14 (ਲੜਕਿਆਂ) ਦੇ ਮੁਕਾਬਲਿਆਂ ਵਿੱਚ ਸਮਾਲਸਰ, ਵੌਰੋਕੇ, ਸਮਾਧ ਭਾਈ, ਕੋਟਲਾ ਰਾਏਕਾ ਟੀਮਾਂ, ਖੋ-ਖੋ ਅੰਡਰ 14 (ਲੜਕੀਆਂ) ਦੇ ਮੁਕਾਬਲਿਆਂ ਵਿੱਚ ਸਮਾਧ ਭਾਈ ਤੇ ਸਮਾਲਸਰ ਦੀਆਂ ਟੀਮਾਂ ਨੇ ਸੈਮੀਫੀਨਲ ਵਿੱਚ ਪ੍ਰਵੇਸ਼ ਕੀਤਾ। ਖੋ-ਖੋ ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ ਥਰਾਜ, ਸਮਾਲਸਰ, ਆਲਮਵਾਲਾ ਦੀਆਂ ਟੀਮਾਂ ਫਾਈਨਲ ਵਿੱਚ ਪਹੁੰਚ ਗਈਆਂ।
ਕਬੱਡੀ ਸਰਕਲ ਅੰਡਰ-14 (ਲੜਕਿਆਂ) ਦੇ ਮੁਕਾਬਲਿਆਂ ਵਿੱਚ ਸਮਾਧ ਭਾਈ ਤੇ ਰੋਡੇ, ਕਬੱਡੀ ਸਰਕਲ ਅੰਡਰ-17 (ਲੜਕਿਆਂ) ਦੇ ਮੁਕਾਬਲਿਆਂ ਵਿੱਚ ਵੈਰੋਕੇ ਤੇ ਰੋਡੇ ਦੀਆਂ ਟੀਮਾਂ ਫਾਈਨਲ ਵਿੱਚ ਪ੍ਰਵੇਸ਼ ਕਰ ਚੁੱਕੀਆਂ ਹਨ। ਅੰਡਰ 14 (ਲੜਕੀਆਂ) ਦੇ ਮੁਕਾਬਲਿਆਂ ਵਿੱਚ ਸਮਾਧ ਭਾਈ ਤੇ ਸਮਾਲਸਰ ਦੀਆਂ ਟੀਮਾਂ ਫਾਈਨਲ ਵਿੱਚ ਪੁੱਜੀਆਂ ਹਨ।
Leave a Reply