ਜਿਲ੍ਹਾ ਸੰਗਰੂਰ ਦੇ ਨਿੱਜੀ ਹਸਪਤਾਲਾਂ ‘ਚ ਵੀ ਸ਼ੁਰੂ ਹੋਇਆ ਯੂ-ਵਿਨ ਪੋਰਟਲ : ਡਾ. ਕਿਰਪਾਲ ਸਿੰਘ

ਸੰਗਰੂਰ  /////ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਵੱਲੋਂ ਯੂ ਵਿਨ ਪੋਰਟਲ ਐਂਟਰੀਆਂ ਨੂੰ ਯਕੀਨੀ ਬਣਾਉਣ ਲਈ ਸਮੂਹ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨੂੰ ਯੂ ਵਿਨ ਐਂਟਰੀਆਂ ਕਰਨ ਸੰਬੰਧੀ ਸਿਖਲਾਈ ਵੀ ਦਿੱਤੀ ਗਈ।
ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਨਿੱਜੀ ਹਸਪਤਾਲਾਂ ਜਿਹਨਾਂ ਵਿੱਚ ਬੱਚਿਆਂ ਦੇ ਜਨਮ ਦੀ ਸਹੂਲਤ ਹੈ, ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਨੂੰ ਆਨਲਾਈਨ ਕਰਨ ਲਈ ਯੂਵਿਨ ਪੋਰਟਲ ਦੀਆਂ ਐਂਟਰੀਆਂ ਸ਼ੁਰੂ ਕਰ ਦਿੱਤੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਯੂਵਿਨ ਪੋਰਟਲ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਉਹ ਪੋਰਟਲ ਹੈ ਜਿਸ ਰਾਹੀਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਰਜਿਸਟਰੇਸ਼ਨ ਹੁੰਦੀ ਹੈ ਅਤੇ ਉਹਨਾਂ ਦੇ ਲੱਗਣ ਵਾਲੇ ਹਰ ਟੀਕੇ ਦੀ ਐਂਟਰੀ ਇਸ ਪੋਰਟਲ ਰਾਹੀਂ ਕੀਤੀ ਜਾਂਦੀ ਹੈ।
ਇਸ ਨਾਲ ਜਿੱਥੇ ਸਾਰੀ ਪ੍ਰਕਿਰਿਆ ਆਨਲਾਈਨ ਹੁੰਦੀ ਹੈ ਉੱਥੇ ਹੀ ਬੱਚਾ ਜਦੋਂ ਟੀਕਾਕਰਨ ਕੇਂਦਰ ‘ਤੇ ਜਾਵੇਗਾ ਤਾਂ ਉਸਦੇ ਪਹਿਲਾਂ ਲੱਗੇ ਟੀਕੇ ਤੇ ਰਹਿੰਦੇ ਟੀਕਿਆਂ ਦਾ ਪੂਰਾ ਵੇਰਵਾ ਤੇ ਰਿਕਾਰਡ ਆਨਲਾਈਨ ਮੌਜੂਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਜਿਲ੍ਹੇ ਦੇ ਨਰਸਿੰਗ ਹੋਮਜ ਦੇ ਸਟਾਫ਼ ਨੂੰ ਯੂਵਿਨ ਟ੍ਰੇਨਿੰਗ ਦਿੱਤੀ ਗਈ ਹੈ। ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਗਰਭਵਤੀ ਔਰਤਾਂ ਤੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਮੁਹਿੰਮ ਦੀ ਕਾਮਯਾਬੀ ਹੋਵੇਗੀ। ਉਹਨਾਂ ਕਿਹਾ ਕਿ ਯੂਵਿਨ ਪੋਰਟਲ ਨਾਲ ਟੀਕਾਕਰਨ ਦੀ ਪ੍ਰਤੀਸ਼ਤਤਾ ਵਿੱਚ ਵਾਧਾ ਹੋਵੇਗਾ।
ਉਹਨਾਂ ਦੱਸਿਆ ਕਿ ਇਹ ਪੋਰਟਲ ਸਰਕਾਰੀ ਸਿਹਤ ਕੇਂਦਰਾਂ ਵਿੱਚ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਿਆ ਹੈ ਜਿਸਦੇ ਵਧੀਆ ਨਤੀਜੇ ਮਿਲ ਰਹੇ ਹਨ।
ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਅੰਜੂ ਸਿੰਗਲਾ, ਜਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਵੀ ਸੀ ਸੀ ਐੱਮ, ਨਰਿੰਦਰ ਪਾਲ ਸਿੰਘ ਬੀ.ਈ.ਈ. ਵੀ ਹਾਜ਼ਰ ਸਨ।

Leave a Reply

Your email address will not be published.


*