August 17, 2026

Justice News

ਅਵਾਮ ਦੀ ਆਵਾਜ਼

ਅੰਮ੍ਰਿਤਸਰ ਕੇਂਦਰੀ ਜੇਲ ਤੋਂ ਛੇ ਪਾਕਿਸਤਾਨੀ ਕੈਦੀ ਰਿਹਾਅ

ਅੰਮ੍ਰਿਤਸਰ ///// ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਬੰਦ ਛੇ ਪਾਕਿਸਤਾਨੀ ਕੈਂਦੀ ਜੋ ਕਿ ਬੀਤੇ ਲੰਮੇ ਸਮੇਂ ਤੋਂ ਦੇਸ਼ ਵਾਪਸੀ ਦੇ ਇੰਤਜ਼ਾਰ ਵਿੱਚ ਸਨ, ਨੂੰ ਬੀਤੇ ਕੱਲ ਰਿਹਾਅ ਕਰ ਦਿੱਤਾ ਗਿਆ। ਜ਼ੇਲ੍ਹ ਸੁਪਰਡੈਂਟ ਸ੍ਰੀ ਹਿੰਮਤ ਸ਼ਰਮਾ ਨੇ ਦੱਸਿਆ ਕਿ ਉਕਤ ਕੈਂਦੀ ਰਿਹਾਅ ਕਰਨ ਲਈ ਭਾਰਤ ਸਰਕਾਰ ਜਰੀਏ ਲਗਾਤਾਰ ਪਾਕਿਸਤਾਨ ਨਾਲ ਸੰਪਰਕ ਬਣਾਇਆ ਗਿਆ,  ਜਿੱਥੋਂ ਉਹਨਾਂ ਦੀ ਸ਼ਨਾਖਤ ਹੋਣ ਉਪਰੰਤ ਸਾਰੀ ਕਾਨੂੰਨੀ ਅਤੇ ਕੂਟਨੀਤਿਕ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਕੱਲ ਸਵੇਰੇ ਇੰਨਾਂ ਕੈਦੀਆਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਗਿਆ।
ਜਿੱਥੋਂ ਪੁਲਿਸ ਨੇ ਇਹਨਾਂ ਨੂੰ ਆਈਸੀਪੀ ਅਟਾਰੀ ਜਰੀਏ ਦੇਰ ਰਾਤ ਪਾਕਿਸਤਾਨ ਦੇ ਹਵਾਲੇ ਕੀਤਾ।  ਉਹਨਾਂ ਦੱਸਿਆ ਕਿ ਇਹਨਾਂ ਕੈਦੀਆਂ ਵਿੱਚ ਮੁਹੰਮਦ ਇਖਲਾਕ, ਅੱਲਾ ਬਖਸ਼ ਮਸੀਹ, ਫ਼ਕੀਰ ਹੁਸੈਨ,  ਅਕਬਰ ਮਸੀਹ, ਤਾਰਕ ਮਹਿਮੂਦ ਅਤੇ ਵਸੀਮ ਇਰਸ਼ਾਦ ਸ਼ਾਮਿਲ ਸਨ।  ਉਹਨਾਂ ਦੱਸਿਆ ਕਿ ਇਹ ਸਾਰੇ ਵੱਖ-ਵੱਖ ਕੇਸਾਂ ਵਿੱਚ ਜ਼ੇਲ੍ਹ ਵਿੱਚ ਕੈਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.