August 17, 2026

Justice News

ਅਵਾਮ ਦੀ ਆਵਾਜ਼

!ਬੂਟੇ ਲਗਾਉਣ ਦੀ ਮੁਹਿੰਮ ਦਾ ਮੁੱਖ ਮਕਸਦ  ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਤੇ ਹਰਿਆਲੀ ਨੂੰ ਵਧਾਉਣਾ

ਮੋਗਾ/////
ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ ਜੁਲਾਈ ਤੋਂ ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ।  ਇਸ ਮੁਹਿੰਮ ਤਹਿਤ ਅੱਜ ਬਾਬਾ ਕੁੰਦਨ ਸਿੰਘ ਲਾਅ ਕਾਲਜ ਧਰਮਕੋਟ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮਿਸ ਮਨਦੀਪ ਕੌਰ ਪੈਨਲ ਵਕੀਲ, ਸ਼੍ਰੀ ਦਵਿੰਦਰਪਾਲ ਸਿੰਘ ਪ੍ਰਧਾਨ, ਸ਼੍ਰੀ ਰਵਿੰਦਰ ਗੋਇਲ ਚੇਅਰਮੈਨ ਤੇ ਸ਼੍ਰੀ ਦਿਲੀਪ ਕੁਮਾਰ ਪਤੀ ਵੱਲੋਂ ਵੀ ਬੂਟੇ ਲਗਾਏ ਗਏ।  ਇਨ੍ਹਾਂ ਤੋਂ ਇਲਾਵਾ ਉਥੇ ਲਾਅ ਦੇ ਸਟੂਡੈਂਟਸ ਵੱਲੋਂ ਵੀ ਬੂਟੇ ਲਗਾਏ ਗਏ।

ਬੂਟੇ ਲਗਾਉਣ ਤੋਂ ਇਲਾਵਾ ਕਾਲਜ ਵਿੱਚ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ ਗਿਆ ਜਿਸ ਵਿੱਚ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ  ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ।
(ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਬੂਟੇ ਲਗਾਉਂਦੇ ਹੋਏ)।

Leave a Reply

Your email address will not be published. Required fields are marked *

Copyright © All rights reserved. | Newsphere by AF themes.