ਸ਼ੰਭੂ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਹੁਣ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰੇਗੀ। ਕਮੇਟੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਅਤੇ ਡੀ ਜੀ ਪੀਜ਼ ਨਾਲ ਮੀਟਿੰਗ ਕੀਤੀ।
ਦੋਵਾਂ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਡੀਜੀਪੀਜ਼ ਨੇ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸੇਵਾਮੁਕਤ ਜਸਟਿਸ ਨਵਾਬ ਸਿੰਘ ਅੱਗੇ ਸਥਿਤੀ ਰਿਪੋਰਟ ਦਿੱਤੀ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਦੀਆਂ ਮੰਗਾਂ ਅਤੇ ਸ਼ੰਭੂ ਸਰਹੱਦ ’ਤੇ ਕਿਸਾਨਾਂ ਦੇ ਰੋਸ ਮਾਰਚ ਤੋਂ ਬਾਅਦ ਦੇ ਘਟਨਾਕ੍ਰਮ ਸਬੰਧੀ ਪੇਸ਼ ਕੀਤੇ ਗਏ ਮੰਗ ਪੱਤਰ ਵੀ ਕਮੇਟੀ ਨਾਲ ਸਾਂਝੇ ਕੀਤੇ ਗਏ।
ਮੀਟਿੰਗ ਵਿੱਚ ਮੌਜੂਦ ਪੰਜਾਬ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਮੇਟੀ 13 ਸਤੰਬਰ ਨੂੰ ਸ਼ੰਭੂ ਸਰਹੱਦ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰ ਸਕਦੀ ਹੈ। ਕਿਸਾਨ ਸਮੂਹਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਮੇਟੀ ਸ਼ੰਭੂ ਸਰਹੱਦ ਖੋਲ੍ਹਣ ਬਾਰੇ ਉਨ੍ਹਾਂ ਦੇ ਵਿਚਾਰ ਸੁਣਨ ਤੋਂ ਬਾਅਦ ਰਿਪੋਰਟ ਤਿਆਰ ਕਰੇਗੀ ਅਤੇ ਸੁਪਰੀਮ ਕੋਰਟ ਦੇ ਬੈਂਚ ਅੱਗੇ ਪੇਸ਼ ਕਰੇਗੀ।

Leave a Reply

Your email address will not be published.


*