ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਸਬਸਿਡੀ ਤੇ ਦੇਣ ਦੀ ਆਖਰੀ ਮਿਤੀ ਵਿੱਚ ਵਾਧਾ

ਮੋਗਾ ( ਗੁਰਜੀਤ ਸੰਧੂ)
ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ ਵੀ ਕੋਈ ਬਹੁਤਾ ਬੋਝ ਨਹੀਂ ਪੈਂਦਾ। ਇਹ ਮਸ਼ੀਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ।  ਸਬਸਿਡੀ ਵਾਲੀਆਂ ਇਹਨਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਕਿਸਾਨ ਲਾਹਾ ਪ੍ਰਾਪਤ ਕਰ ਸਕਣ ਅਤੇ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਾਂ ਸਬਸਿਡੀ ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com,  ਤੇ ਅਰਜੀਆਂ ਦੇਣ ਲਈ ਇੱਕ ਹੋਰ ਮੌਕਾ ਦਿੱਤਾ ਹੈ।  ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ, 2024 ਸ਼ਾਮ 5 ਵਜੇ ਤੱਕ ਆਪਣੀ ਅਰਜੀ ਪੋਰਟਲ ਤੇ ਦੇ ਸਕਦੇ ਹਨ।

ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ  ਇਹਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਸਰੈਡਰ, ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਬੇਲਰ, ਰੇਕ, ਕਰਾਪ ਰੀਪਰ, ਸਰਬ ਮਾਸਟਰ, ਰੋਟਰੀ ਸਲੈਸ਼ਰ, ਉਲਟਾਵੇਂ ਪਲਾਓ, ਕਸਟਮ ਹਾਈਰਿੰਗ ਸੈਂਟਰ, ਪੈਡੀ ਸਪਲਾਈ ਚੇਨ ਆਦਿ ਸ਼ਾਮਿਲ ਹਨ।  ਉਹਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਦੇ ਜ਼ਿਲ੍ਹਾ ਪੱਧਰੀ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin