ਮਾਲੇਰਕੋਟਲਾ ਜ਼ਿਲ੍ਹੇ ‘ਚ ਲੱਗੀ ਕੌਮੀ ਲੋਕ ਅਦਾਲਤ

ਮਾਲੇਰਕੋਟਲਾ :(ਕਿਮੀ ਅਰੋੜਾ ,ਅਸਲਮ ਨਾਜ਼).                                                               ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਸੰਗਰੂਰ ਸ੍ਰੀ ਮੁਨੀਸ  ਸਿੰਗਲ ਅਤੇ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਦਲਜੀਤ ਕੌਰ ਦੀ ਰਹਿਨੁਮਾਈ  ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਅਤੇ ਸਮੂਹ ਤਹਿਸੀਲ ਦਫ਼ਤਰਾਂ ਵਿਖੇ ਵੀ ਆਮ ਜਨਤਾ ਦੀ ਸਹੂਲਤ ਲਈ ਅੱਜ ਕੌਮੀ ਲੋਕ ਅਦਾਲਤ ਦਾ ਆਯੌਜਨ ਕੀਤਾ ਗਿਆ ।ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ਼ਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ(ਰੈਵਨਿਊ)ਕੇਸ ਲਏ ਗਏ ।
                         ਕੌਮੀ ਲੋਕ ਅਦਾਲਤ ਅਧੀਨ ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ, ਅਤੇ ਸਿਵਲ ਜੱਜ ਜੂਨੀਅਰ ਡਵੀਜਨ ਸ੍ਰੀ ਜਿੰਦਰਪਾਲ ਸਿੰਘ ਅਧੀਨ 890 ਕੇਸ ਰੱਖੇ ਗਏ ਜ਼ਿਨ੍ਹਾਂ ਵਿੱਚੋਂ 457 ਕੇਸਾਂ ਦਾ ਨਿਪਟਾਰਾਂ ਕੀਤਾ ਗਿਆ ਅਤੇ ਕਰੀਬ 07 ਕਰੋੜ 83 ਲੱਖ 90 ਹਜਾਰ 517 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸੇ ਤਰ੍ਹਾਂ ਤਹਿਸੀਲ ਪੱਥਰ ਦੇ ਸਥਾਪਿਤ ਲੋਕ ਅਦਾਲਤਾ ਦੌਰਾਨ 4446 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਇਸ ਗੱਲ ਦੀ ਜਾਣਕਾਰੀ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ ਨੇ ਦਿੱਤੀ ।
                           ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।
One attachment • Scanned by Gmail

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin