ਅੰਮ੍ਰਿਤਸਰ, //////// ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ।
ਹਾਰਵੈਸਟਰ ਕੰਬਾਈਨ ਵਾਲਿਆਂ ਵੱਲੋਂ ਝੋਨੇ ਨੂੰ ਸਹੀ ਤਰ੍ਹਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਝੋਨੇ ਦੀ ਫ਼ਸਲ ਕੱਟ ਦਿੱਤੀ ਜਾਦੀ ਹੈ ਅਤੇ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਝੋਨਾਂ ਮੰਡੀਆਂ ਵਿੱਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਬੋਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਮੰਡੀਆਂ ਵਿੱਚ ਤਣਾਅਪੂਰਨ ਸਥਿਤੀ ਪੈਂਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਅਤਿਅੰਤ ਲੋੜ ਹੈ। ਇਸ ਲਈ ਇਹ ਹੁਕਮ 15 ਨਵੰਬਰ 2024 ਤੱਕ ਲਾਗੂ ਰਹੇਗਾ।
Leave a Reply