ਲੁਧਿਆਣਾ ///// – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਰੈਡ ਕਰਾਸ ਬਾਲ ਭਵਨ, ਸਰਾਭਾ ਨਗਰ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਗੇਮਿੰਗ ਟਰੱਕ ਭੇਜਿਆ ਗਿਆ।
ਮੇਜਰ ਸਰੀਨ ਨੇ ਦੱਸਿਆ ਕਿ ਸਟਾਰਟਅੱਪ ਭਾਰਤ ਵੱਲੋਂ ਮਾਨਤਾ ਪ੍ਰਾਪਤ ਭਾਰਤ ਦਾ ਇਹ ਪਹਿਲਾ ਗੇਮਿੰਗ ਟਰੱਕ ਹੈ ਜਿਸ ਨੂੰ ਜਨਮ ਦਿਨ, ਵਿਆਹ, ਕਾਰਪੋਰੇਟ ਇਵੈਂਟਸ ਮੌਕੇ ਮਨੋਰੰਜਣ ਲਈ ਉਪਲੱਬਧ ਕਰਵਾਇਆ ਜਾ ਸਕਦਾ ਹੈ।
ਇਹ ਟਰੱਕ, ਵੀਡੀਓ ਗੇਮਜ, ਬੱਚਿਆਂ ਦੀਆਂ ਮਨਪਸੰਦ ਕਾਰਟੂਨ ਫਿਲਮਾਂ ਅਤੇ ਹੋਰ ਵੱਖ-ਵੱਖ ਡਿਜੀਟਲ ਗੇਮਜ਼ ਨਾਲ ਲੈਸ ਸੀ ਜਿਸਦਾ ਬਾਲ ਭਵਨ ਦੇ ਬੱਚਿਆ ਨੇ ਭਰਪੂਰ ਆਨੰਦ ਮਾਣਿਆ। ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਪ੍ਰਸ਼ਾਸ਼ਨ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਮੇਜਿਰ ਅਮਿਤ ਸਰੀਨ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੇ ਲੋੜਵੰਦ ਅਤੇ ਗਰੀਬ ਵਰਗ ਸਮਾਜ ਦੀ ਸੇਵਾ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਜਵਾਹਰ ਨਵੋਦਿਆ ਵਿਦਿਆਲਿਆ ‘ਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ ‘ਚ ਵਾਧਾ
– ਹੁਣ 23 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ – ਪ੍ਰਿੰਸੀਪਲ ਨਿਸ਼ੀ ਗੋਇਲ
– ਸੈਸ਼ਨ 2025-26 ਅਧੀਨ 6ਵੀਂ ਜਮਾਤ ‘ਚ ਦਾਖ਼ਲੇ ਲਈ ਪ੍ਰੀਖਿਆ ਲਈ ਜਾਣੀ ਹੈ
ਲੁਧਿਆਣਾ, 17 ਸਤੰਬਰ (000) – ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਸੈਸ਼ਨ 2025-26 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ ਵਿੱਚ 23 ਸਤੰਬਰ, 2024 ਤੱਕ ਵਾਧਾ ਕੀਤਾ ਗਿਆ ਹੈ।
ਇਸ ਸਬੰਧੀ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਪਹਿਲਾਂ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਮਿਤੀ 16 ਸਤੰਬਰ, 2024 ਨਿਰਧਾਰਿਤ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਦੇ ਹਿੱਤ ਨੂੰ ਮੁੱਖ ਰੱਖਦਿਆਂ ਇਸ ਵਿੱਚ ਇਜਾਫਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ 23 ਸਤੰਬਰ, 2024 ਤੱਕ ਵੈਬਸਾਈਟ https://cbseitms.rcil.gov.in ‘ਤੇ ਆਨਲਾਈਨ ਫਾਰਮ ਭਰ ਸਕਦੇ ਹਨ।
ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2024-25 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2013 ਤੋਂ 31 ਜੁਲਾਈ 2015 ਦੇ ਵਿਚਕਾਰ ਹੋਣਾ ਚਾਹੀਦਾ।
ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਹ ਵੀ ਦੱਸਿਆ ਕਿ ਹੁਣ ਤੱਕ 2500 ਵਿਦਿਆਰਥੀਆਂ ਨੇ ਇਸ ਪ੍ਰਵੇਸ਼ ਪ੍ਰੀਖਿਆ ਲਈ ਫਾਰਮ ਭਰੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਫਾਰਮ ਭਰੇ ਜਾਣ ਦੀ ਉਮੀਦ ਹੈ।
ਆਨਲਾਈਨ ਫਾਰਮ ਭਰਨ ਲਈ ਅਤੇ ਹੋਰ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।
Leave a Reply