August 17, 2026

Justice News

ਅਵਾਮ ਦੀ ਆਵਾਜ਼

ਧਰਨੇ ਨੂੰ ਕਾਮਯਾਬ ਕਰਨ ਲਈ ਵਿਕਰਮ ਬਾਜਵਾ ਨੇ ਕੀਤਾ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ 

 ਲੁਧਿਆਣਾ  ( ਰਵੀ ਭਾਟੀਆ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਅੰਦਰ ਕਾਂਗਰਸ ਪਾਰਟੀ ਵੱਲੋਂ ਸਾਰੇ ਡੀਐਸਪੀ ਦਫਤਰਾਂ ਸਾਹਮਣੇ ਧਰਨੇ ਮਾਰ ਕੇ ਪੰਜਾਬ ਦੇ ਖਰਾਬ ਹੋ ਰਹੇ ਕਾਨੂੰਨ ਵਿਵਸਥਾ ਤੇ ਰੋਸ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ।
ਇਸੇ ਲੜੀ ਤਹਿਤ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸਮੂਹ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨੇ ਜਮਾਲਪੁਰ ਵਿਖੇ ਡੀਐਸਪੀ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਸੀ। ਇਸ ਧਰਨੇ ਵਿੱਚ ਪਹੁੰਚੇ ਸਮੂਹ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਵਿਕਰਮ ਸਿੰਘ ਬਾਜਵਾ ਨੇ ਕਿਹਾ ਸੁੱਤੀ ਪਈ ਭਗਵੰਤ ਮਾਨ ਸਰਕਾਰ ਨੂੰ ਜਗਾਉਣ ਲਈ ਸਾਨੂੰ ਇਸੇ ਤਰ੍ਹਾਂ ਇੱਕ ਜੁੱਟ ਹੋ ਕੇ ਇਸ ਨਿਕੰਮੀ ਸਰਕਾਰ ਖਿਲਾਫ ਪੰਜਾਬ ਅਤੇ ਪੰਜਾਬੀਆਂ ਦੀ ਲੜਾਈ ਲੜਨੀ ਪਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.