August 17, 2026

Justice News

ਅਵਾਮ ਦੀ ਆਵਾਜ਼

ਐਸਜੀਪੀਸੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 31 ਅਕਤੂਬਰ ਤੱਕ ਵਧਾਈ – ਡਿਪਟੀ ਕਮਿਸ਼ਨਰ 

ਸੰਗਰੂਰ ////////
ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦੇ ਪਹਿਲਾਂ ਜਾਰੀ ਕੀਤੇ ਗਏ ਪ੍ਰੋਗਰਾਮ ਵਿੱਚ ਤਬਦੀਲੀ ਕਰਦੇ ਹੋਏ ਹੁਣ ਵੋਟਾਂ ਦੀ ਰਜਿਸਟਰੇਸ਼ਨ ਦੀ ਮਿਤੀ ਵਿੱਚ ਮਿਤੀ 31 ਅਕਤੂਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ ਅਤੇ ਮਿਤੀ 14 ਨਵੰਬਰ 2024 ਨੂੰ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕੀਤੀ ਜਾਣੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ
 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ, ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਿਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿਚ ਪਟਵਾਰੀਆਂ ਅਤੇ ਸ਼ਹਿਰਾਂ ਵਿਚ ਸਬੰਧਿਤ ਉਪ-ਮੰਡਲ ਮੈਜਿਸਟਰੇਟ ਵਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਫਾਰਮ ਨੂੰ ਸਰਕਾਰ ਵਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਵਿਚ  6 ਗੁਰਦੁਆਰਾ ਚੋਣ ਹਲਕੇ 41-ਮੂਨਕ, 42-ਸੁਨਾਮ, 43-ਲੌਗੋਵਾਲ, 47-ਧੂਰੀ, 50-ਸੰਗਰੂਰ, ਅਤੇ 51-ਦਿੜ੍ਹਬਾ ਪੈਂਦੇ ਹਨ ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਚੋਣ ਹਲਕੇ (ਬੋਰਡ) ਵਿਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿਚ ਹਿੱਸਾ ਲੈ ਕੇ ਜਿਲਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ
ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਗਏ ਰਿਵਾਜਿੰਗ ਅਥਾਰਟੀ ਅਫਸਰਾਂ (ਗੁਰਦੁਆਰਾ ਚੋਣ ਹਲਕਾ 41-ਮੂਨਕ ਲਈ ਉਪ ਮੰਡਲ ਮੈਜਿਸਟਰੇਟ ਮੂਨਕ, ਗੁਰਦੁਆਰਾ ਚੋਣ ਹਲਕਾ 42-ਸੁਨਾਮ ਲਈ ਉਪ ਮੰਡਲ ਮੈਜਿਸਟਰੇਟ ਸੁਨਾਮ, ਗੁਰਦੁਆਰਾ ਚੋਣ ਹਲਕਾ 43-ਲੌਂਗੋਵਾਲ ਲਈ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ ਮੰਡਲ ਮੈਜਿਸਟਰੇਟ ਸੰਗਰੂਰ, ਗੁਰਦੁਆਰਾ ਚੋਣ ਹਲਕਾ 51- ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ) ਨੂੰ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.