ਝੋਨੇ ਦੀ ਨਾੜ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ

ਲੁਧਿਆਣਾ///// ਵਧੀਕ ਜ਼ਿਲ੍ਹਾ ਮੈਜਿਸਟਰੇਟ, ਲੁਧਿਆਣਾ ਮੇਜ਼ਰ ਅਮਿਤ ਸਰੀਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ.) ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਆਦੇਸ਼ ਜਾਰੀ ਕੀਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ, ਲੁਧਿਆਣਾ ਦੇ ਧਿਆਨ ਵਿੱਚ ਆਇਆ ਕਿ ਝੋਨੇ ਦੀ ਵਾਢੀ ਉਪਰੰਤ ਫਸਲ ਦੀ ਰਹਿੰਦ-ਖੂੰਹਦ (ਨਾੜ) ਨੂੰ ਸਬੰਧਤ ਕਿਸਾਨ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਸੜਨ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਤੋਂ ਆਲੇ-ਦੁਆਲੇ ਖੜੀ ਫਸਲ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਅੱਗ ਨਾਲ ਪੈਦਾ ਹੋਏ ਧੂੰਏ ਕਾਰਨ ਵੱਡੇ ਸੜਕੀ ਹਾਦਸੇ ਵਾਪਰਨ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਪਿੰਡਾਂ ਵਿੱਚ ਵੀ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ। ਪੰਜਾਬ ਸਰਕਾਰ ਵੱਲੋਂ U/S 19 of the air Prevention & Control of Pollution Act, 1981 ਦੇ ਤਹਿਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੋਇਆ ਹੈ, ਜਿਸਦੇ ਤਹਿਤ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਉਪਰੋਕਤ ਤੱਥਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਇਹ ਹੁਕਮ 01 ਅਕਤੂਬਰ, 2024 ਤੋਂ ਲਾਗੂ ਹੋਵੇਗਾ ਅਤੇ 30 ਨਵੰਬਰ, 2024 ਤੱਕ ਜਾਰੀ ਰਹੇਗਾ।

Leave a Reply

Your email address will not be published.


*