Oplus_131072

ਦਿਹਾਤੀ ਪੁਲਿਸ ਨੇ 2 ਮੁਲਾਜ਼ਮਾਂ ਨੂੰ ਚਾਰ 9ਐਮਐਮ ਗਲਾਕ ਪਿਸਤੌਲ ਸਮੇਤ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ///// ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਵੱਲੋਂ ਭੈੜੇ ਅਨਸਰਾਂ ਖਿਲਾਫ਼ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਹਰਿੰਦਰ ਸਿੰਘ ਗਿੱਲ ਐਸ.ਪੀ.(ਡੀ) ਦੀ ਅਗਵਾਈ ਹੇਠ ਇੰਚਾਰਜ਼ ਸੀ.ਆਈ.ਏ ਦੀ ਨਿਗਰਾਨੀ ਹੇਠ ਗੁਪਤ ਸੂਚਨਾਂ ਦੇ ਅਧਾਰ ਤੇ ਦੋ ਸ਼ੱਕੀ ਨੌਜ਼ਵਾਨ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸੀ ਅਤੇ ਉਨ੍ਹਾਂ ਦੇ ਮੋਟਰਸਾਈਕਲ ਦੇ ਅਗਲੇ ਪਾਸੇ ਨੰਬਰ ਪਲੇਟ ਨਹੀਂ ਸੀ। ਇਹ ਦੋਵੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅਟਾਰੀ ਵੱਲ ਆ ਰਹੇ ਸਨ।
ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਇੰਚਾਰਜ ਸੀ.ਆਈ.ਏ ਨੇ ਆਪਣੀ ਟੀਮ ਨੂੰ ਸੂਚਿਤ ਕਰਕੇ ਸੁਰਜੀਤ ਸਿੰਘ ਉਰਫ਼ ਗੁਰਜੀਤ ਸਿੰਘ ਪੁੱਤਰ ਰਵੇਲ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਸੈਦਪੁਰ ਕਲਾਂ ਥਾਣਾ ਭਿੰਡੀ ਸੈਦਾਂ ਨੂੰ ਚਾਰ 9 ਐਮ.ਐਮ ਦੇ ਗਲਾਕ ਪਿਸਤੌਲ, ਇੱਕ ਮੋਟਰਸਾਈਕਲ
ਹੀਰੋ ਹਾਂਡਾ ਡੀਲਕਸ ਨੰਬਰ ਪੀ.ਬੀ. 35 ਏ.ਐੱਚ. 4158 ਅਤੇ ਦੋ ਮੋਬਾਇਲ ਫ਼ੋਨ ਸਣੇ ਗ੍ਰਿਫ਼ਤਾਰ ਕੀਤਾ ਹੈ। ਸਰਹੱਦ ਪਾਰ ਤੱਸਕਰੀ ਦੇ ਦੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਇੱਕ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।
ਮੁਲਜ਼ਮ ਪਾਕਿਸਤਾਨ ਅਧਾਰਿਤ ਸਮਗਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿੱਚ ਮੰਗਵਾ ਰਹੇ ਹਨ। ਇਹਨਾਂ ਦੇ ਅਗਲੇ-ਪਿੱਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਇਹਨਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਦਾ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

Leave a Reply

Your email address will not be published.


*