ਮੋਗਾ//////
ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਆਮ ਲੋਕਾਂ ਨੂੰ ਆਸਾਨ ਕਿਸ਼ਤਾਂ ਵਿੱਚ ਖੁੱਲ੍ਹੀ ਬੋਲੀ ਰਾਹੀਂ ਜਾਇਦਾਦ ਦੇ ਮਾਲਕ ਬਣਨ ਦਾ ਸੁਨਹਿਰੀ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਆਪਣੀਆਂ ਪੂਰਨ ਤੌਰ ਤੇ ਵਿਕਸਤ ਅਤੇ ਬਿਹਤਰੀਨ ਸਕੀਮਾਂ ਵੱਚ ਮਨ-ਪਸੰਦ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਪਾਪਤ ਕਰਕੇ ਨਵਾਂ ਰਿਹਾਹਿਸ਼ੀ/ਕਾਰੋਬਾਰ ਪ੍ਰਫੁੱਲਤ ਕਰਨ ਲਈ ਫਰੀ-ਹੋਲਡ ਆਧਾਰ ‘ਤੇ ਈ-ਆਕਸ਼ਨ ਪ੍ਰਣਾਲੀ ਰਾਹੀਂ ਜਾਇਦਾਦਾਂ ਦੀ ਬੋਲੀ ਕੀਤੀ ਜਾਂਦੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਸ਼੍ਰੀ ਦੀਪਕ ਅਰੋੜਾ ਨੇ ਦੱਸਿਆ ਕਿ ਮਿਤੀ 14 ਮਾਰਚ, 2024 ਨੂੰ ਟਰੱਸਟ ਵੱਲੋਂ ਕੀਤੀ ਗਈ ਈ-ਨਿਲਾਮੀ ਵਿੱਚ ਜਾਇਦਾਦਾਂ ਖਰੀਦ ਕਰਨ ਵਾਲੇ ਖਰੀਦਦਾਰਾਂ ਨੂੰ 24-09-2024 ਨੂੰ ਦਫਤਰ ਨਗਰ ਸੁਧਾਰ ਟਰੱਸਟ ਮੋਗਾ ਵਿਖੇ ਹਲਕਾ ਵਿਧਾਇਕ ਸ੍ਰੀਮਤੀ ਅਮਨਦੀਪ ਕੌਰ ਅਰੌੜਾ ਦੀ ਹਾਜ਼ਰੀ ਵਿੱਚ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਬਹੁਤ ਵਧੀਆ ਭਰੋਸਾ ਕਰਕੇ ਟਰੱਸਟ ਦੀਆਂ ਜਾਇਦਾਦਾਂ ਦੀ ਬੋਲੀ ਲਗਾਈ ਜਾਂਦੀ ਹੈ ਅਤੇ ਖਰੀਦਿਆ ਜਾਂਦਾ ਹੈ, ਸ਼ਹਿਰ ਵਾਸੀਆਂ ਦਾ ਇਹ ਭਰੋਸਾ ਕਦੇ ਨਹੀਂ ਤੋੜਿਆ ਜਾਵੇਗਾ ਅਤੇ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ ਇਸ ਲਈ ਹਰ ਸੰਭਵ ਯਤਨ ਸਮੇਂ ਸਮੇਂ ਸਿਰ ਟਰੱਸਟ ਵੱਲੋਂ ਕੀਤੇ ਜਾਂਦੇ ਹਨ। ਪੂਰਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।
ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਉਣ ਵਾਲੀ ਬੋਲੀ ਸਮੇਂ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਫਾਇਦਾ ਲੈਣ ਅਤੇ ਕਿਸ਼ਤਾਂ ਵਿੱਚ ਜਾਇਦਾਦ ਖਰੀਦਣ।
Leave a Reply