ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ///// ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਹਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ।
ਇਸ ਤੋਂ ਪਹਿਲਾਂ ਮੰਤਰੀ ਮੁੰਡੀਆਂ ਪਹਿਲੀ ਵਾਰ ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਹਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਜਿਸ ਉਪਰੰਤ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਂਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਮੱਥਾ ਟੇਕਣ ਉਪੰਰਤ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਹੋਈ ਨਵੀਂ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ, ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਜਗਸ਼ੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin