ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਗਾਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਉੱਪਰ ਪਾਬੰਦੀ

ਮੋਗਾ/////////////////
ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਸਵੇਰੇ 9 ਵਜੇ ਤੋਂ ਪਹਿਲਾਂ ਝੋਨੇ ਦੀ ਫ਼ਸਲ ਤੇ ਤਰੇਲ ਕਾਫ਼ੀ ਜਿਆਦਾ ਹੁੰਦੀ ਹੈ। ਤਰੇਲ ਕਾਰਣ ਜਿੱਥੇ ਝੋਨੇ ਦੀਆਂ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉਥੇ ਵੱਧ ਨਮੀ ਕਾਰਣ ਫ਼ਸਲ ਦੇ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫ਼ਸਲ ਦੀ ਕੁਆਲਟੀ ਵਿੱਚ ਗਿਰਾਵਟ ਆ ਜਾਂਦੀ ਹੈ।

ਇਸ ਨਾਲ ਹੀ ਸ਼ਾਮ 7 ਵਜੇ ਤੋਂ ਬਾਅਦ ਵੀ ਤਰੇਲ ਪੈਣ ਕਾਰਣ ਅਤੇ ਦੇਰ ਰਾਤ ਫਸ਼ਲ ਦੀ ਕਟਾਈ ਕਾਰਣ ਨੁਕਸਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਅਜਿਹੇ ਝੋਨੇ ਨੂੰ ਜਦੋਂ ਜਿੰਮੀਦਾਰਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਨੀ ਨਿਰਧਾਰਤ ਮਾਪਦੰਡਾਂ ਮੁਤਾਬਿਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਅਜਿਹੀ ਫ਼ਸਲ ਨੂੰ ਖਰੀਖਣ ਤੋਂ ਸੰਕੋਚ ਕਰਦੀਆਂ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਅਜਿਹੇ ਵੱਧ ਨਮੀਂ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਜਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਵੱਧ ਨਮੀ ਵਾਲਾ ਝੋਨਾ ਲਿਆਉਣ ਕਾਰਣ ਥਾਂ ਦੀ ਘਾਟ ਵੀ ਪੈਦਾ ਹੋ ਜਾਂਦੀ ਹੈ, ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਂਦਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਉਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 24 ਨਵੰਬਰ, 2024 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਕੇ ਸਰਕਾਰ ਅਤੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।

Leave a Reply

Your email address will not be published.


*