ਹਰਿਆਣਾ ਨਿਊਜ਼

ਚੰਡੀਗੜ੍ਹ, 27 ਸਤੰਬਰ – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਡਰੂ ਦੀ ਅਗਵਾਈ ਹੇਠ ਅੱਜ ਇੱਥੇ ਖਰੀਫ ਫਸਲਾਂ ਦੀ ਖਰੀਦ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਖਰੀਫ ਫਸਲਾਂ ਦੀ ਖਰੀਦ ਐਮਐਸਪੀ ‘ਤੇ ਕਰਨ ਦੇ ਫੈਸਲੇ ਅਨੁਸਾਰ ਸਾਰੀ ਏਜੰਸੀਆਂ ਅਤੇ ਮੰਡੀਆਂ/ਵਿਕਰੀ ਕੇਂਦਰ ਨੂੰ ਨਾਮਜਦ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਚਾਲੂ ਖਰੀਫ ਮਾਰਕਟਿੰਗ ਸੀਜਨ 2024 ਦੌਰਾਨ ਸੋਇਆਬੀਨ, ਮੱਕੀ ਅਤੇ ਜਵਾਰ ਦੀ ਖਰੀਦ ਹੈਫੇਡ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਹੋਰ ਫਸਲਾਂ ਦੀ ਖਰੀਦ ਹੈਫੇਡ ਤੇ ਹਰਿਆਣਾ ਰਾਜ ਵੇਅਰਹਾਊਸ ਨਿਗਮ ਰਾਹੀਂ ਕੀਤੀ ਜਾਵੇਗੀ।

          ਮੀਟਿੰਗ ਵਿਚ ਖੇਤੀਬਾੜੀ ਨਿਦੇਸ਼ਕ ਨੇ ਦਸਿਆ ਕਿ ਪੀਐਸਐਸ ਤਹਿਤ ਮੂੰਗ, ਮੂੰਗਫਲੀ, ਅਰਹਰ, ਉੜਦ, ਤਿੱਲ ਅਤੇ ਸੋਇਆਬੀਨ ਦੀ ਖਰੀਦ ਦਾ ਪ੍ਰਸਤਾਵ ਭਾਰਤ ਸਰਕਾਰ ਨੂੰ ਅਨੁਮੋਦਨ ਲਈ ਪੇਸ਼ ਕੀਤਾ ਗਿਆ ਹੈ ਅਤੇ ਭਾਰਤ ਸਰਕਾਰ ਵੱਲੋਂ ਜਲਦੀ ਹੀ ਮੰਜੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਅੱਜ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਭਾਰਤ ਸਰਕਾਰ ਤੋਂ ਪੀਐਸਐਸ ਦੀ ਮੰਜੂਰੀ ਜਦੋਂ ਤਕ ਪ੍ਰਾਪਤ ਨਹੀਂ ਹੁੰਦੀ ਉਦੋਂ ਤੱਕ ਹੈਫੇਡ ਵੱਲੋਂ ਪੀਐਸਐਸ ਫਸਲਾਂ ਦੀ ਖਰੀਦ ਕੀਤੀ ਜਾਵੇਗੀ।

          ਰਾਜ ਵਿਚ ਪਹਿਲੀ ਵਾਰੀ ਜਵਾਰ, ਸੋਇਆਬੀਨ ਦੀ ਘੱਟੋ ਘੱਟ ਸਹਾਇਕ ਮੁੱਲ ‘ਤੇ ਖਰੀਦ ਕੀਤੀ ਜਾਵੇਗੀ। ਨਾਈਜਰ ਸੀਡ ਦੀ ਮੰਡੀ ਨੋਟੀਫਾਇਡ ਕਰਨ ਦੇ ਨਿਰਦੇਸ਼ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਵਿਭਾਗ ਨੂੰ ਦਿੱਤੇ ਗਏ ਹਨ। ਮੀਟਿੰਗ ਵਿਚ ਦਸਿਆ ਗਿਆ ਕਿ ਖਰੀਫ ਮੌਸਮ ਦੌਰਾਨ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਦੀ ਰਿਪੋਰਟ ਅਨੁਸਾਰ ਕੁੱਲ 67.66 ਲੱਖ ਏਕੜ ਖੇਤਰ ਵਿਚ ਬਿਜਾਈ ਕੀਤੀ ਗਈ ਹੈ।

          ਮੀਟਿੰਗ ਵਿਚ ਖੇਤੀਬਾੜੀ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਜਨਰਾਇਣ ਕੌਸ਼ਿਕ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਨਿਦੇਸ਼ਕ ਮੁਕੁਲ ਕੁਮਾਰ, ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਮੁੱਖ ਪ੍ਰਸਾਸ਼ਕ ਮੁਕੇਸ਼ ਆਹੂਜਾ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

ਚੰਡੀਗੜ੍ਹ, 27 ਸਤੰਬਰ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।

          ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮੀਟੇਡ ਦੇ ਪ੍ਰਬੰਧ ਨਿਦੇਸ਼ਕ ਤੇ ਪੰਚਕੂਲਾ ਅਤੇ ਸੋਨੀਪਤ ਮਹਾਨਗਰ ਵਿਕਾਸ ਅਥਾਰਿਟੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀ, ਖਨਨ ਅਤੇ ਭੂਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਸਕੱਤਰ ਸ੍ਰੀ ਕ.ੇ ਮਕਰੰਦ ਪਾਂਡੂਰੰਗ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਸਕੱਤਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। ਨਾਲ ਹੀ ਉਨ੍ਹਾਂ ਨੁੰ ਕਲਾ ਅਤੇ ਸਭਿਆਚਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਜਨਰਲ ਦਾ ਵੱਧ ਕਾਰਜਭਾਰ ਵੀ ਦਿੱਤਾ ਗਿਆ ਹੈ।

          ਐਚਸੀਐਸ ਅਧਿਕਾਰੀ, ਜਿਲ੍ਹਾ ਨਗਰ ਕਮਿਸ਼ਨਰ, ਝੱਜਰ ਸ੍ਰੀ ਪਰਵੇਸ਼ ਕਾਦਿਆਨ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ, ਸਿਟੀ ਮੈਜੀਸਟ੍ਰੇਟ , ਝੱਜਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ।

28 ਸਤੰਬਰ ਸ਼ਨੀਵਾਰ ਨੂੰ ਹੋਵੇਗੀ ਪੀਆਰਟੀ ਦੀ ਲਿਖਿਤ ਪ੍ਰੀਖਿਆ

ਚੰਡੀਗੜ੍ਹ, 27 ਸਤੰਬਰ – ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਮੈਂਬਰ ਸ੍ਰੀ ਭੁਪੇਂਦਰ ਸਿੰਘ ਚੌਹਾਨ ਨੇ ਕਿਹਾ ਹੈ ਕਿ ਆਯੋਗ ਵੱਲੋਂ ਪੀਆਰਟੀ (ਪ੍ਰਾਈਮਰੀ ਟੀਚਰ) ਦੀ ਪ੍ਰੀਖਿਆ 28 ਸਤੰਬਰ ਸ਼ਨੀਵਾਰ ਨੂੰ ਪ੍ਰਬੰਧਿਤ ਕੀਤੀ ਜਾਵੇਗੀ, ਇਸ ਵਿਚ ਲਗਭਗ 45000 ਉਮੀਦਵਾਰ ਪ੍ਰੀਖਿਆ ਦੇਣਗੇ।

          ਸ੍ਰੀ ਭੁਪੇਂਦਰ ਸਿੰਘ ਚੌਹਾਨ ਨੇ ਦਸਿਆ ਕਿ ਪੀਆਰਟੀ ਪ੍ਰੀਖਿਆ ਲਈ ਅੰਬਾਲਾ, ਕਰਨਾਲ, ਕੁਰੂਕਸ਼ੇਤਰ ਅਤੇ ਪੰਚਕੂਲਾ ਵਿਚ ਕੇਂਦਰ ਹੋਣਗੇ।

          ਉਨ੍ਹਾਂ ਨੇ ਦਸਿਆ ਕਿ 160 ਪ੍ਰੀਖਿਆ ਕੇਂਦਰਾਂ ਵਿਚ ਉਮੀਦਵਾਰ ਸ਼ਾਮ ਦੀ ਸ਼ਿਫਟ ਵਿਚ ਪ੍ਰੀਖਿਆ ਦੇਣਗੇ। ਉਨ੍ਹਾਂ ਨੇ ਦਸਿਆ ਕਿ ਦਿਵਆਂਗ ਉਮੀਦਵਾਰਾਂ ਦੀ ਸਹੂਲਤ ਲਈ ਕਰਨਾਲ ਵਿਚ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ।

          ਸ੍ਰੀ ਭੁਪੇਂਦਰ ਸਿੰਘ ਚੌਹਾਨ ਨੇ ਦਸਿਆ ਕਿ ਪ੍ਰੀਖਿਆ ਕੇਂਦਰਾਂ ਦੇ ਨੇੜੇ ਪ੍ਰੀਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਐਂਟਰੀ ਦੇ ਸਮੇਂ ਉਮੀਦਵਾਰਾਂ ਦੀ ਸਕ੍ਰੀਨਿੰਗ ਹੋਵੇਗੀ ਅਤੇ ਬਾਇਓਮੈਟ੍ਰਿਕ ਨਾਲ ਹੀ ਉਨ੍ਹਾਂ ਦੀ ਐਂਟਰੀ ਹੋਵੇਗੀ। ਪੂਰੀ ਪ੍ਰੀਖਿਆ ਸੰਚਾਲਨ ਦੀ ਵੀਡੀਓਗ੍ਰਾਫੀ ਤੇ ਸੀਸੀਟੀਵੀ ਕੈਮਰਿਆਂ ਨਾਲ ਨਿਗਰਾਨੀ ਕੀਤੀ ਜਾਵੇਗੀ।

Leave a Reply

Your email address will not be published.


*