August 17, 2026

Justice News

ਅਵਾਮ ਦੀ ਆਵਾਜ਼

ਕੱਲ੍ਹ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ 

ਐੱਸ ਏ ਐੱਸ ਨਗਰ (ਜਸਟਿਸ ਨਿਊਜ਼  ) ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਕੱਲ੍ਹ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂਕਿ  ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਬੰਦ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.