ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ ਅੰਮ੍ਰਿਤਸਰ ਇੰਸਪੈਕਟਰ ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਵਿਖੇ ਇੱਕ ਸ਼ਿਕਾਇਤ ਪ੍ਰਾਪਤ ਹੋਈ ਕਿ ਦੋ ਲੜਕੇ ਸਕੂਲ ਤੋਂ ਬਿਨਾਂ ਦੱਸੇ ਕਿਤੇ ਚਲੇ ਗਏ ਹਨ।
ਮਾਮਲੇ ਦੀ ਸੰਜੀਦਗੀ ਨੂੰ ਵੇਖਦੇ ਹੋਏ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਸਾਰੀ ਰਾਤ ਅਣਥੱਕ ਮਿਹਨਤ ਕੀਤੀ ਗਈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਨੂੰ ਟਰੈਕ ਕਰਦੇ ਹੋਏ ਦੋਵਾਂ ਬੱਚਿਆਂ ਨੂੰ ਟਰੇਸ ਕਰਕੇ ਦਰੁਸਤ ਹਾਲਤ ਵਿੱਚ ਉਹਨਾਂ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ। ਜਿਸ ਤੇ ਵਾਰਸਾਂ ਵੱਲੋਂ ਅੰਮ੍ਰਿਤਸਰ ਪੁਲਿਸ ਦਾ ਧੰਨਵਾਦ ਕੀਤਾ ਗਿਆ।
ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Leave a Reply