August 17, 2026

Justice News

ਅਵਾਮ ਦੀ ਆਵਾਜ਼

ਭਵਾਨੀਗੜ੍ਹ ਨੇੜੇ ਇਕ ਪੀ.ਆਰ.ਟੀ.ਸੀ. ਦੀ ਬੱਸ ਪਲਟ ਗਈ ਹੈ, ਜਿਸ ਕਾਰਨ 15 ਦੇ ਕਰੀਬ ਯਾਤਰੀਆਂ ਦੇ ਗੰਭੀਰ ਸੱਟਾਂ ਆਈ ਹਨ 

ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਭਵਾਨੀਗੜ੍ਹ ਵਿਖੇ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇਅ ‘ਤੇ ਭਵਾਨੀਗੜ੍ਹ ਨੇੜੇ ਇਕ ਪੀ.ਆਰ.ਟੀ.ਸੀ. ਦੀ ਬੱਸ ਪਲਟ ਗਈ ਹੈ, ਜਿਸ ਕਾਰਨ 15 ਦੇ ਕਰੀਬ ਯਾਤਰੀਆਂ ਦੇ ਗੰਭੀਰ ਸੱਟਾਂ ਆਈ ਆਂ ਹਨ। ਜਾਣਕਾਰੀ ਮੁਤਾਬਕ ਇਹ ਬੱਸ ਪਟਿਆਲਾ ਤੋਂ ਬਠਿੰਡਾ ਵੱਲ ਜਾ ਰਹੀ ਸੀ,
ਹਾਦਸੇ ਸਮੇਂ ਇਸ ‘ਚ ਕਰੀਬ 50 ਸਵਾਰੀਆਂ ਮੌਜੂਦ ਸਨ। ਜਦੋਂ ਬੱਸ ਨਜ਼ਦੀਕ ਸਥਿਤ ਹਨੀ ਢਾਬੇ ਨੇੜੇ ਪਹੁੰਚੀ ਤਾਂ ਅਚਾਨਕ ਇਕ ਟੈਂਕਰ ਸੜਕ ‘ਤੇ ਆ ਗਿਆ, ਜਿਸ ਨਾਲ ਟੱਕਰ ਤੋਂ ਬਚਾਉਂਦੇ ਸਮੇਂ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਇਹ ਹਾਦਸਾ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਤੇ ਤੁਰੰਤ ਜ਼ਖ਼ਮੀਆਂ ਨੂੰ ਭਵਾਨੀਗੜ੍ਹ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.