August 17, 2026

Justice News

ਅਵਾਮ ਦੀ ਆਵਾਜ਼

ਵਿਜੀਲੈਂਸ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਕਾਬੂ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.