August 17, 2026

Justice News

ਅਵਾਮ ਦੀ ਆਵਾਜ਼

ਮਹਿਲਾ ਕਾਂਗਰਸੀ ਆਗੂ ਸਿੰਮੀ ਮੋਦਗਿਲ ਨੇ ਵਾਰਡ ਨੰਬਰ 21 ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਜਤਾਇਆ ਆਪਣਾ ਹੱਕ 

 ਲੁਧਿਆਣਾ  ( ਰਵੀ ਭਾਟੀਆ ) ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਦਾ ਭਾਵੇਂ ਹਲੇ ਐਲਾਨ ਨਹੀਂ ਹੋਇਆ ਪਰ ਚੋਣਾਂ ਲੜਨ ਦੇ ਚਾਹਵਾਨ ਆਗੂਆਂ ਵੱਲੋਂ ਆਪਣੀ ਆਪਣੀ ਪਾਰਟੀ ਤੋਂ ਟਿਕਟਾਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਇਸੇ ਤਰ੍ਹਾਂ ਹੀ ਨਗਰ ਨਿਗਮ ਲੁਧਿਆਣਾ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਾਰਡ ਨੰਬਰ 21 ਤੋਂ ਮਹਿਲਾ ਕਾਂਗਰਸ ਦੀ ਸੀਨੀਅਰ ਆਗੂ ਸਿਮੀ ਮੋਦਗਿਲ ਵੱਲੋਂ ਕਾਂਗਰਸ ਪਾਰਟੀ ਤੋਂ ਟਿਕਟ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਮਹਿਲਾ ਕਾਂਗਰਸ ਅੰਦਰ ਸਰਗਰਮ ਭੂਮਿਕਾ ਨਿਭਾ ਰਹੇ ਹਨ।
ਇਸ ਤੋਂ ਇਲਾਵਾ ਉਹ ਨਾਰੀ ਚੇਤਨਾ ਕਲੱਬ ਰਾਹੀਂ ਸਮਾਜ ਸੇਵਾ ਅਤੇ ਔਰਤਾਂ ਨੂੰ ਜਾਗਰੂਕ ਕਰਨ ਅਤੇ ਪੰਜਾਬੀ ਸੱਭਿਆਚਾਰ ਪ੍ਰਤੀ ਵੀ ਆਪਣੀਆਂ ਸੇਵਾਵਾਂ ਦੇ ਰਹੇ ਹਨ ਉਹਨਾਂ ਕਿਹਾ ਕਿ ਵਾਰਡ ਨੰਬਰ 21 ਔਰਤਾਂ ਲਈ ਰਾਖਵਾ ਵਾਰਡ  ਹੈ ਇਸ ਲਈ ਉਹਨਾਂ ਦਾ ਹੱਕ ਬਣਦਾ ਹੈ ਕਿ ਪਾਰਟੀ ਉਹਨਾਂ ਨੂੰ ਇਸ ਵਾਰਡ ਤੋਂ ਟਿਕਟ ਦੇਵੇ ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਨੇ ਮਹਿਲਾ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਸਾਹਮਣੇ ਆਪਣੀ ਇੱਛਾ ਜਾਹਰ ਕਰ ਦਿੱਤੀ ਹੈ ਉਹਨਾਂ ਨੂੰ ਆਸ ਹੈ ਕਿ ਪਾਰਟੀ ਹਾਈ ਕਮਾਂਡ ਉਹਨਾਂ ਵੱਲੋਂ ਪਾਰਟੀ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਵੇਖਦੇ ਹੋਏ ਜਰੂਰ ਟਿਕਟ ਦੇਵੇਗੀ ਜੇਕਰ ਪਾਰਟੀ ਉਹਨਾਂ ਨੂੰ ਚੋਣ ਮੈਦਾਨ ਵਿੱਚ ਉਤਾਰਦੀ ਹੈ ਵਾਰਡ ਨੰਬਰ 21 ਤੋਂ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.