August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 12 ‘ਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ (ਗੁਰਵਿੰਦਰ ਸਿੱਧੂ )ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 12 ਅਧੀਨ ਗੁਰੂ ਨਾਨਕ ਅਸਟੇਟ ਅਤੇ ਹੋਰਨਾ ਮੁਹੱਲਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਹਨਾਂ ਕਿਹਾ ਕਿ ਸੂਬੇ ਅੰਦਰ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਅੱਜ ਵਾਰਡ ਨੰਬਰ 12 ਦੇ ਗੁਰੂ ਨਾਨਕ ਅਸਟੇਟ ਅਤੇ ਹੋਰਨਾ ਮੁਹੱਲਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਉਹਨਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੋਟਰ ਦੇ ਤੌਰ ‘ਤੇ ਤਾਂ ਜਰੂਰ ਵਰਤਿਆ ਪਰ ਇਲਾਕੇ ਦੀ ਸਾਰ ਨਹੀਂ ਲਈ ਜਿਸ ਕਾਰਨ ਇਹ ਇਲਾਕੇ ਕਾਫੀ ਪੱਛੜ ਚੁੱਕੇ ਸਨ. ਉਹਨਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਜਮੀਨੀ ਪੱਧਰ ‘ਤੇ ਵਿਕਾਸ ਕਾਰਜ਼ ਜਾਰੀ ਹਨ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਵਿਕਾਸ ਦੇ ਕਈ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.