ਭੱਠਲ ਸਹਿਜਾ ਸਿੰਘ ਦਾ ਸਾਬਕਾ ਸਰਪੰਚ ਸਾਥੀਆ ਸਮੇਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ
ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਪੰਚਾਇਤੀ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਭੱਠਲ ਸਹਿਜਾ ਦੇ ਸਾਬਕਾ ਸਰਪੰਚ ਕਰਮ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ।
ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਮੋਹਤਬਰ ਲੋਕਾਂ ਵਿੱਚ ਸਰਵਣ ਸਿੰਘ,ਅਵਤਾਰ ਸਿੰਘ,ਦਲਬੀਰ ਸਿੰਘ, ਪ੍ਰੀਤ ਸਿੰਘ,ਗੁਰਮੀਤ ਸਿੰਘ,ਗੁਰਪ੍ਰਤਾਪ ਸਿੰਘ, ਜੋਬਨਪਾਲ ਸਿੰਘ, ਹਰਜਿੰਦਰ ਸਿੰਘ, ਬਖਸੀਸ਼ ਕੌਰ,ਰੇਸ਼ਮ ਸਿੰਘ,ਵਿਸ਼ਾਲਦੀਪ ਸਿੰਘ,ਰਛਪਾਲ ਸਿੰਘ, ਰਣਯੋਧ ਸਿੰਘ, ਤਲਵਿੰਦਰ ਸਿੰਘ, ਡਾਕਟਰ ਪ੍ਰਗਟ ਸਿੰਘ, ਰੇਸ਼ਮ ਸਿੰਘ,ਲਾਲ ਸਿੰਘ, ਜੋਬਨ ਸਿੰਘ,ਰਣਜੀਤ ਸਿੰਘ,ਦੀਪ ਸਿੰਘ,ਮੇਜਰ ਸਿੰਘ,ਰਛਪਾਲ ਸਿੰਘ, ਹਰਭਾਲ ਸਿੰਘ,ਕਾਲੂ ਸਿੰਘ,ਕੁਲਵਿੰਦਰ ਸਿੰਘ, ਦਲਜੀਤ ਸਿੰਘ,ਨਿਸ਼ਾਨ ਸਿੰਘ ਆਦਿ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਵਿਸ਼ੇਸ਼ ਤੌਰ ‘ਤੇ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਦੀ ਪੰਜਾਬ ਦੀ ਸੱਤਾ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪਹਿਲਾਂ ਨਾਲੋਂ ਵੀ ਵੱਧ ਹਨੇਰਗਰਦੀ ਅਤੇ ਗੁੰਡਾ ਰਾਜ ਪੰਜਾਬ ਅੰਦਰ ਬਣਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਨਸਾਫ ਅਤੇ ਲਾਅ ਐਂਡ ਆਰਡਰ ਨਾਮ ਦੀ ਪੰਜਾਬ ਅੰਦਰ ਕੋਈ ਵੀ ਚੀਜ ਨਹੀਂ ਰਹੀ।ਜਿਸ ਕਾਰਨ ਲੋਕ ਹੁਣ ਆਪਣੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਾਫ ਸੁਥਰੀ ਰਾਜਨੀਤੀ ਕਰਨ ਲਈ ਭਾਰਤੀ ਜਨਤਾ ਪਾਰਟੀ ਵਿੱਚ ਆ ਰਹੇ ਹਨ।ਹਰਜੀਤ ਸਿੰਘ ਸੰਧੂ ਨੇ ਸ਼ਾਮਲ ਹੋਏ ਸਾਬਕਾ ਸਰਪੰਚ ਕਰਮ ਸਿੰਘ ਅਤੇ ਉਨਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਆਪਣੇ ਵਰਕਰਾਂ ਦੇ ਦੁੱਖ ਸੁੱਖ ਵਿੱਚ ਨਾਲ ਖੜਦੀ ਹੈ ਅਤੇ ਉਨਾਂ ਦਾ ਮਾਨ ਸਨਮਾਨ ਵੀ ਬਹਾਲ ਰੱਖਦੀ ਹੈ।
ਇਸ ਮੌਕੇ ‘ਤੇ ਸ਼ਾਮਲ ਹੋਏ ਸਮੁੱਚੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੀ ਮੌਜੂਦ ਲੀਡਰਸ਼ਿਪ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਭਾਰਤੀ ਜਨਤਾ ਪਾਰਟੀ ਵਿੱਚ ਆ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ ਅਤੇ ਭਵਿੱਖ ਵਿੱਚ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ।ਇਸ ਮੌਕੇ ‘ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਜਸਕਰਨ ਸਿੰਘ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

Leave a Reply

Your email address will not be published.


*