ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ
ਮੋਗਾ ( ਮਨਪ੍ਰੀਤ ਸਿੰਘ ) – ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੁਮਿਤਾ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰ ਵੀ 12 ਅਕਤੂਬਰ ਨੂੰ ਬੰਦ ਰਹਿਣਗੇ।
ਉਨ੍ਹਾਂ ਨਾਲ ਹੀ ਦੱਸਿਆ ਕਿ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।