ਭੱਦੀ ਸ਼ਬਦਾਵਲੀ ਬੋਲਣ ਵਾਲੇ ਵਲਟੋਹਾ ਵਿਰੁੱਧ ਕੀਤਾ ਜਾਵੇ ਪਰਚਾ ਦਰਜ – ਚਮਕੌਰ ਸਿੰਘ ਵੀਰ 

 ਸੰਗਰੂਰ (ਪੱਤਰਕਾਰ ) ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੰਘ ਸਾਹਿਬਾਨ ਮਾਨਯੋਗ ਗਿਆਨੀ ਹਰਪ੍ਰੀਤ ਸਿੰਘ (ਸਿੱਖ ਕੌਮ ਨੂੰ ਸੇਧ ਦੇਣ ਵਾਲੇ) ਵਿਰੁੱਧ ਜਾਤੀ ਸ਼ਬਦ ਬੋਲਣ, ਉਨਾਂ ਦੀਆਂ ਧੀਆਂ ਭੈਣਾਂ ਬਾਰੇ ਭੱਦੀ ਸ਼ਬਦਾਵਲੀ ਬੋਲਣ ਵਾਲੇ ਜਾਤੀ ਅਭਿਮਾਨੀ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿੱਚੋਂ ਛੇਕਿਆ ਜਾਣਾ ਚਾਹੀਦਾ ਹੈ ਅਤੇ ਵਲਟੋਹਾ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਜਾਵੇ ਤਾਂ ਜੋ ਅੱਗੋਂ ਨੂੰ ਕੋਈ ਜਾਤੀ  ਅਭਿਮਾਨੀ‌ ਵਿਆਕਤੀ ਸਿੰਘ ਸਾਹਿਬਾਨਾਂ ਨੂੰ ਇਸ ਤਰਾਂ ਬੇਪਤ ਨਾ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ ਚਮਕੌਰ ਸਿੰਘ ਵੀਰ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਪੰਜਾਬ ਨੇ ਇਸ ਬਿਆਨ ਰਾਹੀਂ ਕੀਤਾ। ਸ੍ਰ ‘ਵੀਰ’ ਨੇ ਇਹ ਵੀ ਕਿਹਾ ਕਿ ਸਿੱਖ ਧਰਮ ਦੇ ਵਿੱਚ 98% ਕੁਰਬਾਨੀਆਂ ਮਿਹਨਤਕਸ਼ ਸਮਾਜ ਦੀਆਂ ਹਨ ।
ਗੁਰੂ ਸਾਹਿਬਾਨ ਦੇ ਉਪਦੇਸ਼ ਮੁਤਾਬਿਕ ਕੋਈ ਜਾਤ ਪਾਤ ਨਹੀਂ ਹੈ ਪ੍ਰੰਤੂ ਅੰਮ੍ਰਿਤ ਛੱਕਣ ਤੋਂ ਬਾਅਦ ਵੀ ਸਿੱਖ ਧਰਮ ਵਿੱਚ ਜਾਤ ਪਾਤ ਦਾ ਕੋਹੜ ਨਹੀਂ ਗਿਆ। ਇਸ ਸਬੰਧੀ ਸ੍ਰ‌ ਸੁਖਬੀਰ ਸਿੰਘ ਬਾਦਲ, ਸ੍ਰ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦਾ ਚੁੱਪ ਰਹਿਣਾ ਵੀ ਕਈ ਸਵਾਲ ਖੜੇ ਕਰਦਾ ਹੈ । ਬਹੁਜਨ ਸਮਾਜ ਪਾਰਟੀ ਪੰਜਾਬ ,ਮਾਨਯੋਗ  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਨਾਲ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਸਿੱਖ ਧਰਮ ਵਿੱਚ ਇਸ ਸਮੇਂ ਜੋ ਵਰਤਾਰੇ ਚੱਲ ਰਹੇ ਹਨ ,ਇਸ ਵਿੱਚ ਸਤਿਕਾਰਯੋਗ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਬੇਹੱਦ ਸੁਧਾਰ ਕਰਨ ਦੀ ਲੋੜ ਹੈ। ਇਸ ਸਮੇਂ ਉਹਨਾਂ ਦੇ ਨਾਲ ਸਤਿਗੁਰ ਸਿੰਘ ਕੌਹਰੀਆਂ, ਸੂਬੇਦਾਰ ਰਣਧੀਰ ਸਿੰਘ ਨਾਗਰਾ, ਨਿਰਮਲ ਸਿੰਘ, ਜਥੇਦਾਰ ਦਰਸ਼ਨ ਸਿੰਘ, ਗੁਰਮੇਲ ਸਿੰਘ ਰੰਗੀਲਾ, ਗੁਰਦੇਵ ਸਿੰਘ ਘਾਬਦਾਂ, ਆਦਿ ਮੌਜੂਦ ਸਨ ‌।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin