August 17, 2026

Justice News

ਅਵਾਮ ਦੀ ਆਵਾਜ਼

ਥਾਣਾ ਇਸਲਾਮਾਬਾਦ ਵੱਲੋਂ ਸਮਾਨ ਚੋਰੀਂ ਕਰਨ ਵਾਲੇ 2 ਕਾਬੂ 

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਮੁੱਖ ਅਫ਼ਸਰ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਦੇ ਸਬ-ਇੰਸਪੈਕਟਰ ਜਸਬੀਰ ਸਿੰਘ ਦੀ ਪੁਲਿਸ ਪਾਰਟੀ ਏ.ਐਸ.ਆਈ ਬਿਕਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਡ੍ਰੀਮ ਸਿਟੀ ਕਲੋਨੀ, ਝਬਾਲ ਰੋਡ ਅੰਮ੍ਰਿਤਸਰ ਵਿੱਖੇ ਦਫ਼ਤਰ ਦੇ ਸਟੌਰ ਪਏ ਸਾਮਾਨ ਨੂੰ ਦਰਵਾਜ਼ੇ ਦਾ ਜਿੰਦਾ ਤੋੜ ਤੇ ਚੋਰੀਂ ਕਰਨ ਵਾਲੇ ਨਿਤਿਨ ਪੁੱਤਰ ਰਾਜ਼ ਕੁਮਾਰ ਵਾਸੀ ਬੰਗਲਾ ਕਲੋਨੀ, ਝਬਾਲ ਰੋਡ, ਅੰਮ੍ਰਿਤਸਰ ਅਤੇ ਰਾਜੇਸ਼ ਕੁਮਾਰ ਉਰਫ਼ ਛੁਟਕਾ ਪੁੱਤਰ ਨਰਾਇਣ ਸਿੰਘ ਵਾਸੀ ਬੰਗਲਾ ਕਲੋਨੀ, ਝਬਾਲ ਰੋਡ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 12 ਬੋਕਸ, 12 ਪੀਸ ਫ਼ੈਨ ਬੋਕਸ ਅਤੇ ਹੋਰ ਇਲੈਕਟ੍ਰੋਨਿਕ ਦਾ ਸਮਾਨ ਬ੍ਰਾਮਦ ਕੀਤਾ ਗਿਆ। ਇਹਨਾਂ ਤੇ ਮੁਕੱਦਮਾਂ ਨੰਬਰ 227 ਮਿਤੀ 17-10-2024 ਜੁਰਮ 305, 317 (2), ਬੀ.ਐਨ.ਐਸ ਐਕਟ ਅਧੀਨ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਪਹਿਲਾਂ ਦਰਜ਼ ਮੁਕੱਦਮੇ:
ਗ੍ਰਿਫ਼ਤਾਰ ਦੋਸ਼ੀ ਨਿਤਿਨ ਅਤੇ ਰਾਜੇਸ਼ ਕੁਮਾਰ ਦੇ ਖਿਲਾਫ਼ ਪਹਿਲਾਂ ਵੀ ਇੱਕ-ਇੱਕ ਚੋਰੀਂ ਦਾ ਮੁਕੱਦਮਾਂ ਦਰਜ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.