ਲੁਧਿਆਣਾ ( ਗੁਰਵਿੰਦਰ ਸਿੱਧੂ) ਪੰਜਾਬ ਦੇ ਨੌਜਵਾਨਾਂ ਲਈ ਟੈਰੀਟੋਰੀਅਲ ਆਰਮੀ ਦੀ ਭਰਤੀ ਰੈਲੀ 10 ਤੋਂ 24 ਨਵੰਬਰ ਤੱਕ ਪੀ.ਏ.ਯੂ ਦੇ ਗਰਾਊਂਡ ਵਿੱਚ ਕੀਤੀ ਜਾਵੇਗੀ।
ਭਰਤੀ ਰੈਲੀ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਰਜੀਤ ਬੈਂਸ ਨੇ ਦੱਸਿਆ ਕਿ ਰੈਲੀ ਦੇ ਪੁਖਤਾ ਪ੍ਰਬੰਧ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਪਹਿਲਾਂ ਹੀ ਲਗਾ ਦਿੱਤੀਆਂ ਗਈਆਂ ਹਨ। ਪੁਲਿਸ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰੇਗੀ ਅਤੇ ਰੈਲੀ ਸਥਾਨ ਦੇ ਆਲੇ-ਦੁਆਲੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਏਗੀ। ਇਸ ਤੋਂ ਇਲਾਵਾ ਫਾਇਰ ਵਿਭਾਗ ਫਾਇਰ ਗੱਡੀਆਂ ਲਗਾਏਗਾ, ਜਦੋਂ ਕਿ ਸਿਹਤ ਵਿਭਾਗ ਰੈਲੀ ਸਥਾਨ ‘ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗਾ। ਪੀ.ਐਸ.ਪੀ.ਸੀ.ਐਲ ਰੈਲੀ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਏਗਾ। ਨਗਰ ਨਿਗਮ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਫ਼ਾਈ ਨੂੰ ਯਕੀਨੀ ਬਣਾਏਗਾ।
ਸ੍ਰੀ ਅਮਰਜੀਤ ਬੈਂਸ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਭਰਤੀ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਦੇਸ਼ ਸੇਵਾ ਵਿੱਚ ਯੋਗਦਾਨ ਪਾਉਣ ਲਈ ਸੁਨਹਿਰਾ ਮੌਕਾ ਹਾਸਲ ਕੀਤਾ ਜਾ ਸਕੇ।
Leave a Reply