ਲੌਂਗੋਵਾਲ——– ਆਮ ਆਦਮੀ ਪਾਰਟੀ ਦੇ ਬਲਾਕ ਲੌਂਗੋਵਾਲ ਪ੍ਰਧਾਨ ਸ੍ਰੀ ਵਿੱਕੀ ਵਸ਼ਿਸ਼ਟ ਨੇ ਪੰਜਾਬ ਦੇ ਲੋਕਾਂ ਦਾ ਪੰਚਾਇਤੀ ਚੋਣਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਲੋਕਾਂ ਨੂੰ ਕੀਤੀ ਅਪੀਲ ਦਾ ਕਾਫੀ ਅਸਰ ਪਿਆ ਹੈ। ਸੂਬੇ ਦੀਆਂ ਕੁੱਲ 13237 ਪੰਚਾਇਤਾਂ ਵਿੱਚੋਂ 3800 ਦੇ ਕਰੀਬ ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਤੇ 48 ਹਜ਼ਾਰ ਤੋਂ ਵੱਧ ਪੰਚ ਨਿਰਵਿਰੋਧ ਚੁਣੇ ਗਏ,ਇਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਪ੍ਰਿਅਤਾ ਨੂੰ ਦਰਸਾਉਂਦਾ ਹੈ।
ਸ੍ਰੀ ਵਿੱਕੀ ਵਸ਼ਿਸ਼ਟ
ਨੇ ਕਿਹਾ ਕਿ ਪੰਚਾਇਤਾਂ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ, ਇਸੇ ਕਰਕੇ ਮਾਨ ਸਰਕਾਰ ਨੇ ਪੰਚਾਇਤੀ ਚੋਣਾਂ ਨੂੰ ਪਾਰਟੀ ਅਧਾਰਤ ਨਾ ਕਰਾਉਣ ਦਾ ਫੈਸਲਾ ਕੀਤਾ ਸੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਸਰਪੰਚ ਕਿਸੇ ਪਾਰਟੀ ਦਾ ਨਾਂ ਹੋ ਕੇ ਪਿੰਡ ਦਾ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਅਨੁਸਾਰ ਸਰਬਸੰਮਤੀ ਨਾਲ ਸਰਪੰਚ ਚੁਣੀਆਂ ਗਈਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ। ਇਸ ਨਾਲ ਪਿੰਡਾਂ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ ਤੇ ਪੰਚਾਇਤੀ ਚੋਣਾਂ ਦੇ ਸ਼ਾਂਤਮਈ ਅਤੇ ਨਿਰਪੱਖ ਹੋਣ ਦੇ ਕਾਰਨ ਰਾਜ ਦੀ ਲੋਕਤੰਤਰ ਪ੍ਰਣਾਲੀ ਨੂੰ ਵੀ ਮਜ਼ਬੂਤੀ ਮਿਲੀ ਹੈ।
Leave a Reply