ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਮੈਂਬਰਾਂ ਨੇ ਪ੍ਰੋ. ਮੋਹਨ ਸਿੰਘ ਦੇ ਬੁੱਤ ਨੂੰ ਕੀਤੀ ਸ਼ਰਧਾਂਜਲੀ ਭੇਂਟ

ਲੁਧਿਆਣਾ ( Gurvinder sidhu) ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ 46ਵੇਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲੇ ਦੀ ਫਾਊਂਡੇਸ਼ਨ ਦੇ ਮੈਂਬਰਾਂ ਵੱਲੋਂ ਸਰਪ੍ਰਸਤ ਪ੍ਰਗਟ ਸਿੰਘ ਗਰੇਵਾਲ, ਪ੍ਰਿਥੀਪਾਲ ਸਿੰਘ ਐਸ.ਪੀ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਅਗਵਾਈ ਹੇਠ ਯੁਗ ਕਵੀ ਪ੍ਰੋ. ਮੋਹਨ ਸਿੰਘ ਜੀ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਦੇ ਨਾਲ ਸ਼ੁਰੂਆਤ ਹੋ ਗਈ। ਇਸ ਮੌਕੇ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿਖੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ। ਜਦਕਿ 21 ਅਕਤੂਬਰ ਨੂੰ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਈਸਾ ਨਗਰੀ ਪੁਲੀ, ਨੇੜੇ ਸਿਵਿਲ ਹਸਪਤਾਲ, ਲੁਧਿਆਣਾ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲਾ ਅਖਾੜਾ ਲੱਗੇਗਾ।

ਸ਼ਰਧਾਂਜ਼ਲੀ ਭੇਂਟ ਕਰਨ ਮੌਕੇ ਹੋਰਨਾਂ ਤੋਂ ਇਲਾਵਾ, ਫਾਊਂਡੇਸ਼ਨ ਦੇ ਸਕੱਤਰ ਜਨਰਲ ਡਾ. ਨਿਰਮਲ ਜੋੜਾ, ਸਵਾਗਤੀ ਕਮੇਟੀ ਦੇ ਚੇਅਰਮੈਨ ਅਮਰਿੰਦਰ ਸਿੰਘ ਜੱਸੋਵਾਲ ਵੀ ਮੌਜੂਦ ਰਹੇ।
ਇਸ ਮੌਕੇ ਫਾਊਂਡੇਸ਼ਨ ਦੇ ਸਰਪ੍ਰਸਤ ਪ੍ਰਗਟ ਸਿੰਘ ਗਰੇਵਾਲ, ਪ੍ਰਿਥੀਪਾਲ ਸਿੰਘ ਐਸ.ਪੀ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ 21 ਅਕਤੂਬਰ ਨੂੰ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਸਭਿਆਚਾਰਕ ਪ੍ਰੋਗਰਾਮ ਅਤੇ ਸਨਮਾਨ ਸਮਾਰੋਹ ਦਾ ਉਦਘਾਟਨ ਸੂਬੇ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਕਰਨਗੇ। ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਐਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਮੁੱਖ ਮਹਿਮਾਨ ਹੋਣਗੇ ਅਤੇ ਸਨਮਾਨਤ ਸ਼ਖਸੀਅਤਾਂ ਨੂੰ ਪੁਰਸਕਾਰ ਪ੍ਰਦਾਨ ਕਰਨਗੇ।

ਉਨ੍ਹਾਂ ਖੁਲਾਸਾ ਕੀਤਾ ਕਿ ਸਨਮਾਨ ਸਮਾਰੋਹ ਉਪਰੰਤ ਜੋਤੀ ਨੂਰਾਂ, ਦੀਪ ਢਿਲੋਂ ਅਤੇ  ਜੈਸਮੀਨ, ਲੋਕ ਗਾਇਕ ਰਵਿੰਦਰ ਗਰੇਵਾਲ, ਆਤਮਾ ਬੁਢੇਵਾਲੀਆ, ਜਸਵੰਤ ਸੰਦੀਲਾ, ਸ਼ਾਲਿਨੀ ਜਮਵਾਲ, ਹੈਪੀ ਡੇਹਲੋਂ ਅਤੇ ਲਵ ਮਨਜੋਤ  ਵੱਲੋਂ ਸਭਿਅਚਾਰਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।  ਪ੍ਰੋਗਰਾਮ ਦਾ ਸੰਚਾਲਨ ਬੀਬਾ ਮੀਨਾ ਮਹਿਰੋਕ ਅਤੇ ਕਰਮਜੀਤ ਗਰੇਵਾਲ ਵੱਲੋਂ ਕੀਤਾ ਜਾਵੇਗਾ।

ਜਦਕਿ ਸਨਮਾਨ ਸਮਾਰੋਹ ਤੋਂ ਪਹਿਲਾਂ ਨਵਜੋਤ ਸਿੰਘ ਜਰਗ ਅਤੇ ਸਾਥੀਆਂ ਵੱਲੋਂ ਪੰਜਾਬੀ ਰਵਾਇਤੀ ਗਾਇਕੀ ਪੇਸ਼ ਕੀਤੀ ਜਾਵੇਗੀ ਅਤੇ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਜਦਕਿ ਐਤਵਾਰ ਨੂੰ ਫਾਊਂਡੇਸ਼ਨ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬੀ ਭਵਨ ਵਿਖੇ ਸੈਮੀਨਾਰ ਕਰਵਾਏ ਗਏ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜਾਰ ਸਿੰਘ ਪੰਧੇਰ ਨੇ ਦੱਸਿਆ ਕਿ ਡਾ. ਪਾਲ ਕੌਰ ਦੀ ਪ੍ਰਧਾਨਗੀ ਦੌਰਾਨ ਸ਼ੁਰੂਆਤ ਹੋਈ ਅਤੇ ਅਮਰਜੀਤ ਸਿੰਘ ਗਰੇਵਾਲ ਵੱਲੋਂ ਪ੍ਰੋਫੈਸਰ ਮੋਹਨ ਸਿੰਘ ਤੇ ਪੰਜਾਬੀ ਪਿੰਡ ਨਾਲ ਜੁੜਿਆ ਯਾਦਗਾਰੀ ਭਾਸ਼ਣ ਦਿੱਤਾ ਗਿਆ। ਇਸੇ ਦੌਰਾਨ ਉੱਘੇ ਕਵੀਆਂ ਵਿੱਚੋਂ ਡਾ. ਜਗਵਿੰਦਰ ਜੋਧਾ, ਬਲਵਿੰਦਰ ਭਾਰਤੀ, ਬੂਟਾ ਸਿੰਘ ਚੌਹਾਨ, ਜਗਤਾਰ ਸੇਖਾ ਆਦਿ ਵੱਲੋਂ ਆਪਣੇ ਵਿਚਾਰ ਰੱਖੇ ਗਏ।

Leave a Reply

Your email address will not be published.


*