ਭਵਾਨੀਗੜ੍ਹ ( ਮਨਦੀਪ ਕੌਰ ਮਾਝੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਦਿੜ੍ਹਬਾ ਦੀ ਨੁਹਾਰ ਨੂੰ ਸੰਵਾਰਨ ਲਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਕਦਮ ਪੁੱਟੇ ਜਾ ਰਹੇ ਹਨ ਅਤੇ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਉਪਰਾਲਾ ਕਰਦਿਆਂ ਦਿੜ੍ਹਬਾ ਵਿਖੇ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ 2 ਹਾਈ ਲੈਵਲ ਪੁਲਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਜਦਕਿ ਇੱਕ ਡਰੇਨ ’ਤੇ ਬਣਾਏ ਜਾ ਰਹੇ ਪੁਲ ਦੇ ਉਸਾਰੀ ਕਾਰਜ ਪ੍ਰਗਤੀ ਅਧੀਨ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਤੋਂ ਕਮਾਲਪੁਰ ਰੋਡ ’ਤੇ ਸਥਿਤ ਡਰੇਨ ਉਪਰ ਕਰੀਬ 1 ਕਰੋੜ 69 ਲੱਖ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਬ੍ਰਿਜ ਦੀ ਉਸਾਰੀ ਕਰਵਾਈ ਗਈ ਹੈ ਜਿਸ ਨਾਲ ਨੇੜਲੇ ਪਿੰਡਾਂ ਦੇ ਨਿਵਾਸੀਆਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਲਾਡ ਬੰਜਾਰਾ ਤੋਂ ਖੇੜੀ ਨਾਗਿਆਂ ਰੋਡ ’ਤੇ ਸਥਿਤ ਲਾਡਬੰਜਾਰਾ ਡਰੇਨ ’ਤੇ ਵੀ ਹਾਈ ਲੈਵਲ ਬ੍ਰਿਜ ਮੁਕੰਮਲ ਹੋ ਚੁੱਕਾ ਹੈ ਜਿਸ ’ਤੇ ਲਗਭਗ 1 ਕਰੋੜ 28 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਵਰਿ੍ਹਆਂ ਤੋਂ ਇਨ੍ਹਾਂ ਡਰੇਨਾਂ ਨੇੜੇ ਵਸਦੇ ਪਿੰਡਾਂ ਦੇ ਲੋਕਾਂ ਨੂੰ ਪੁਲਾਂ ਦੀ ਘਾਟ ਕਾਰਨ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹੁਣ ਇਨ੍ਹਾਂ ਪੁਲਾਂ ਦੇ ਬਣਨ ਨਾਲ ਲੋਕ ਕਾਫ਼ੀ ਸੌਖਾਲੇ ਹੋ ਗਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਘਰੌਲ ਤੋਂ ਬੁਜਰਕ ਸੜਕ ’ਤੇ ਸਥਿਤ ਚੰਬੋ ਚੋਅ ’ਤੇ ਵੀ ਕਰੀਬ 71 ਲੱਖ ਰੁਪਏ ਦੀ ਲਾਗਤ ਵਾਲੇ ਪੁਲ ਦੇ ਨਿਰਮਾਣ ਕਾਰਜ ਪ੍ਰਗਤੀ ਅਧੀਨ ਹਨ ਅਤੇ ਛੇਤੀ ਹੀ ਇਸ ਨੂੰ ਮੁਕੰਮਲ ਕਰਕੇ ਲੋਕਾਂ ਲਈ ਆਵਾਜਾਈ ਨੂੰ ਖੁਲ੍ਹਵਾ ਦਿੱਤਾ ਜਾਵੇਗਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਲਕਾ ਵਾਸੀਆਂ ਨੂੰ ਦਰਪੇਸ਼ ਹਰ ਸਮੱਸਿਆ ਦੇ ਸਥਾਈ ਹੱਲ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਅੰਦਰ ਦਿੜ੍ਹਬਾ ਦੇ ਸਰਵਪੱਖੀ ਸੁਧਾਰ ਲਈ ਹੋਰਨਾਂ ਕਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਹੁਕਮ ਜਾਰੀ ਕੀਤੇ
Leave a Reply