ਲੁਧਿਆਣਾ ( ਗੁਰਵਿੰਦਰ ਸਿੱਧੂ)
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡਿਫਾਲਟਰਾਂ ਤੋਂ ਵਸੂਲੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬਕਾਇਆ ਇੰਤਕਾਲਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀ ਜਤਿੰਦਰ ਜੋਰਵਾਲ ਨੇ ਨੋਡਲ ਅਫਸਰਾਂ ਤੋਂ ਬਕਾਇਆ ਇੰਤਕਾਲਾਂ ਦੀ ਸਥਿਤੀ ਬਾਰੇ ਵਿਸਥਾਰਤ ਰਿਪੋਰਟ ਵੀ ਮੰਗੀ, ਜਿਸ ਵਿੱਚ ਜ਼ਿਲੇ ਅੰਦਰ ਵਸੂਲੀ, ਹੱਦਬੰਦੀ, ਪਰਿਵਾਰਕ ਵੰਡ ਦੇ ਕੇਸਾਂ ਅਤੇ ਹੋਰ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਸ਼ਾਮਲ ਹੈ।
ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਸੀ.ਆਰ.ਓਜ਼, ਕਾਨੂੰਨਗੋ ਅਤੇ ਪਟਵਾਰੀਆਂ ਨਾਲ ਮੀਟਿੰਗ ਦੌਰਾਨ, ਸ੍ਰੀ ਜੋਰਵਾਲ ਨੇ ਬਕਾਇਆ ਇੰਤਕਾਲ ਨੂੰ ਹੱਲ ਕਰਨ ਦੀ ਤੁਰੰਤ ਲੋੜ ‘ਤੇ ਚਾਨਣਾ ਪਾਇਆ। ਉਹਨਾਂ ਨੇ ਰਾਜ ਦੇ ਮਾਲੀਏ ਨੂੰ ਹੁਲਾਰਾ ਦੇਣ ਲਈ ਬਕਾਇਆ ਭੁਗਤਾਨਾਂ ਦੀ ਉਗਰਾਹੀ ਨੂੰ ਤਰਜੀਹ ਦੇਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਹਨਾਂ ਨੇ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਰਿਕਵਰੀ ਵਿੱਚ ਤੇਜ਼ੀ ਲਿਆਉਣ ਲਈ ਇਹਨਾਂ ਕੇਸਾਂ ਦੀ ਪ੍ਰਗਤੀ ਦੀ ਨਿੱਜੀ ਤੌਰ ਤੇ ਰੌਜ਼ਾਨਾ ਨਿਗਰਾਨੀ ਕਰਨਗੇ ਤਾਂ ਜੋ ਸਾਰੇ ਬਕਾਇਆ ਕੇਸਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਇੱਕ ਯੋਜਨਾਬੱਧ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੀਆਂ ਤਹਿਸੀਲਾਂ ਵਿੱਚ ਪ੍ਰਸ਼ਾਸਨਿਕ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਲੋਕਾਂ ਦੀ ਸਹੂਲਤ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ।
Leave a Reply