August 17, 2026

Justice News

ਅਵਾਮ ਦੀ ਆਵਾਜ਼

ਲੁਧਿਆਣਾ ਖ਼ਬਰ ਨਾਮਾ

 

ਬਾਲ ਮਜ਼ਦੂਰੀ ਦੀ ਰੋਕਥਾਮ ਲਈ ਚਲਾਏ ਅਭਿਆਨ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵੱਲੋਂ 11 ਬੱਚਿਆਂ ਦਾ ਕਰਵਾਇਆ ਗਿਆ ਰੈਸਕਿਊ
– ਬਾਲ ਮਜ਼ਦੂਰੀ ਲਈ ਬਿਹਾਰ ਤੋਂ ਲੁਧਿਆਣਾ ਲਿਆਂਦੇ ਜਾ ਰਹੇ ਸਨ ਬੱਚੇ
ਲੁਧਿਆਣਾ,( ਗੁਰਵਿੰਦਰ ਸਿੱਧੂ ) – ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਥਾਨਕ ਰੇਲਵੇ ਸਟੇਸ਼ਨ ‘ਤੇ ਚਲਾਈ ਜਾਗਰੂਕਤਾ ਮੁਹਿੰਮ ਦੌਰਾਨ 11 ਬੱਚਿਆਂ ਨੂੰ ਰੈਸਕਿਊ ਕਰਵਾਇਆ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਚਪਨ ਬਚਾਓ ਅੰਦੋਲਨ ਅਤੇ ਆਰ.ਪੀ.ਐਫ. ਲੁਧਿਆਣਾ ਦੇ ਮੈਂਬਰ ਵੀ ਸ਼ਾਮਲ ਸਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਰੇਲ ਗੱਡੀ ਦੀ ਚੈਕਿੰਗ ਦੌਰਾਨ 11 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਜਿਨ੍ਹਾਂ ਨੂੰ ਬਾਲ ਮਜ਼ਦੂਰੀ ਕਰਵਾਉਣ ਲਈ ਬਿਹਾਰ ਤੋਂ ਲੁਧਿਆਣਾ ਲਿਆਂਦਾ ਜਾ ਰਿਹਾ ਸੀ। ਬਾਅਦ ਵਿੱਚ, ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਵੀ ਕੀਤਾ ਗਿਆ।
ਰੇਲਵੇ ਸਟੇਸ਼ਨ ‘ਤੇ ਜਾਗਰੂਕਤਾ ਅਭਿਆਨ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ। ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਜਾਗਰੂਕਤਾ ਮੁਹਿੰਮ ਚਲਾਈ ਗਈ।
ਟੀਮ ਵਿੱਚ ਸਨਦੀਪ ਸਿੰਘ ਅਤੇ ਜਸਵਿੰਦਰ ਸਿੰਘ (ਬਚਪਨ ਬਚਾਉ ਅੰਦੋਲਨ), ਆਰ.ਪੀ.ਐਫ. ਤੋਂ ਐਸ.ਆਈ. ਰੇਸ਼ਮ ਕੌਰ, ਹੈਡ ਕਾਂਸਟੇਬਲ, ਅਸ਼ੋਕ ਕੁਮਾਰ (ਸੀ.ਆਈ.ਬੀ/ਡੀ.ਡਬਲਿਊ/ਫਿਰੋਜ਼ਪੁਰ) ਤੋਂ ਇਲਾਵਾ ਏ.ਐਚ.ਟੀ.ਯੂ. ਅਤੇ ਅਤੇ ਆਰ.ਪੀ.ਐਫ. ਟੀਮ ਦੇ ਮੈਂਬਰ ਵੀ ਸ਼ਾਮਲ ਸਨ।

ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਮੰਗੀਆਂ ਫਾਈਲਾਂ
– ਪੇਂਡੂ ਯੁਵਕ ਕਲੱਬਾਂ ਨੂੰ ਆਪਣੀ ਵੱਖ-ਵੱਖ ਗਤੀਵਿਧੀਆਂ ਵਾਲੀ ਫਾਈਲ 10 ਨਵੰਬਰ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ
ਲੁਧਿਆਣਾ(ਗੁਰਵਿੰਦਰ ਸਿੱਧੂ )  – ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਵਿੱਚੋਂ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ ਕੀਤੀ ਹੈ ਜੋਕਿ 10 ਨਵੰਬਰ, 2024 ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਜ਼ਿਦਰ ਸਿੰਘ ਬੇਦੀ ਆਈ.ਏ.ਐਸ. ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਫਾਈਲਾਂ ਵਿੱਚ ਰਿਪੋਰਟ ਦੇ ਨਾਲ ਕਲੱਬਾਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜ਼ੋ ਜ਼ਿਲ੍ਹੇ ਭਰ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦਾ ਸਮਾਨ ਅਤੇ  ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਕਲੱਬਾਂ ਵੱਲੋਂ ਇਹ ਫਾਈਲਾਂ ਦਫਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ: 309 ਅਤੇ 313, ਦੂਸਰੀ ਮੰਜਿਲ, ਦਫ਼ਤਰ ਡਿਪਟੀ ਕਮਿਸ਼ਨਰ, ਲੁਧਿਆਣਾ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98554-01443  ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.